BJP ਨੇ ਨਵੀਂ ਨੈਸ਼ਨਲ ਟੀਮ ਦਾ ਕੀਤਾ ਐਲਾਨ ! ਪੰਜਾਬ ਦੇ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Monday, Aug 17, 2026 - 03:35 PM (IST)

BJP ਨੇ ਨਵੀਂ ਨੈਸ਼ਨਲ ਟੀਮ ਦਾ ਕੀਤਾ ਐਲਾਨ ! ਪੰਜਾਬ ਦੇ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ- ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਸੋਮਵਾਰ ਨੂੰ ਆਪਣੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਤਰੁਣ ਚੁੱਘ ਨੂੰ ਰਾਸ਼ਟਰੀ ਦਫ਼ਤਰ ਇੰਚਾਰਜ, ਜਦਕਿ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਮ੍ਰਿਤੀ ਇਰਾਨੀ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ, ਜਦਕਿ ਵਸੁੰਧਰਾ ਰਾਜੇ ਨੂੰ ਰਾਸ਼ਟਰੀ ਉਪ ਪ੍ਰਧਾਨ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ 7 ਮਹੀਨੇ ਪਹਿਲਾਂ ਨਬੀਨ ਦੇ ਪ੍ਰਧਾਨ ਬਣਨ ਦੇ ਬਾਅਦ ਤੋਂ ਹੀ ਟੀਮ ਦਾ ਗਠਨ ਪੈਂਡਿੰਗ ਸੀ। ਪਾਰਟੀ 2027 'ਚ ਪੰਜਾਬ ਸਣੇ ਕਈ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਪਣੀ ਰਾਸ਼ਟਰੀ ਟੀਮ ਤਿਆਰ ਕਰ ਰਹੀ ਹੈ। ਇਸੇ ਤਹਿਤ ਕਈ ਆਗੂਆਂ ਨੂੰ ਨਵੀਂ ਤੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੂਰੀ ਜਾਣਕਾਰੀ ਲਈ ਹੇਠ ਲਿਖੀ ਲਿਸਟ ਦੇਖੋ-

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

DIsha

Content Editor

Related News