ਭਾਜਪਾ ਪ੍ਰਧਾਨ ਚੋਣ : ਸੀਨੀਅਰ ਨੇਤਾਵਾਂ ਨੇ ਨਿਤਿਨ ਨਬੀਰ ਦੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Monday, Jan 19, 2026 - 05:27 PM (IST)

ਭਾਜਪਾ ਪ੍ਰਧਾਨ ਚੋਣ : ਸੀਨੀਅਰ ਨੇਤਾਵਾਂ ਨੇ ਨਿਤਿਨ ਨਬੀਰ ਦੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਮਵਾਰ ਨੂੰ ਆਪਣੇ ਨਵੇਂ ਰਾਸ਼ਟਰੀ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਇਸ ਦੇ ਅਧੀਨ ਪਾਰਟੀ ਦੇ 45 ਸਾਲਾ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਨਿਤਿਨ ਨਬੀਨ ਨੂੰ ਪਿਛਲੇ ਮਹੀਨੇ ਹੀ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

ਦਿੱਗਜ ਨੇਤਾਵਾਂ ਦਾ ਮਿਲਿਆ ਸਮਰਥਨ 

ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਹੋਰ ਸੀਨੀਅਰ ਨੇਤਾਵਾਂ ਜਿਵੇਂ ਕਿ ਧਰਮਿੰਦਰ ਪ੍ਰਧਾਨ ਅਤੇ ਭੂਪੇਂਦਰ ਯਾਦਵ ਦੀ ਮੌਜੂਦਗੀ 'ਚ ਚੋਣ ਅਧਿਕਾਰੀ ਕੇ. ਲਕਸ਼ਮਣ ਨੂੰ ਨਵੀਨ ਦੇ ਨਾਮਜ਼ਦਗੀ ਪੱਤਰਾਂ ਦਾ ਪਹਿਲਾ ਸੈੱਟ ਸੌਂਪਿਆ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

PunjabKesari

ਬਿਨਾਂ ਵਿਰੋਧ ਚੁਣੇ ਜਾਣ ਦੀ ਸੰਭਾਵਨਾ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਮੇਤ ਪਾਰਟੀ ਦੇ ਚੋਟੀ ਦੇ ਨੇਤਾਵਾਂ ਦੇ ਸਮਰਥਨ ਸਦਕਾ, ਨਿਤਿਨ ਨਬੀਨ ਦਾ ਭਾਜਪਾ ਦੇ 12ਵੇਂ ਰਾਸ਼ਟਰੀ ਪ੍ਰਧਾਨ ਵਜੋਂ ਬਿਨਾਂ ਵਿਰੋਧ ਚੁਣਿਆ ਜਾਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਤੋਂ ਇਲਾਵਾ ਬਿਹਾਰ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਆਸਾਮ ਅਤੇ ਝਾਰਖੰਡ ਵਰਗੇ ਕਈ ਸੂਬਿਆਂ ਦੇ ਨੇਤਾਵਾਂ ਨੇ ਵੀ ਉਨ੍ਹਾਂ ਦੇ ਸਮਰਥਨ 'ਚ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਚੋਣ ਪ੍ਰਕਿਰਿਆ ਅਤੇ ਨਿਯਮ 

ਭਾਜਪਾ ਦੇ ਸੰਵਿਧਾਨ ਮੁਤਾਬਕ, ਰਾਸ਼ਟਰੀ ਪ੍ਰਧਾਨ ਦੀ ਚੋਣ ਇਕ ਇਲੈਕਟੋਰਲ ਕਾਲਜ ਵਲੋਂ ਕੀਤੀ ਜਾਂਦੀ ਹੈ, ਜਿਸ 'ਚ ਰਾਸ਼ਟਰੀ ਅਤੇ ਰਾਜ ਕੌਂਸਲਾਂ ਦੇ ਪ੍ਰਤੀਨਿਧ ਸ਼ਾਮਲ ਹੁੰਦੇ ਹਨ। ਕਿਸੇ ਵੀ ਉਮੀਦਵਾਰ ਦੇ ਨਾਮ ਦੀ ਤਜਵੀਜ਼ ਲਈ ਘੱਟੋ-ਘੱਟ 5 ਅਜਿਹੇ ਸੂਬਿਆਂ ਦੇ 20 ਮੈਂਬਰਾਂ ਦਾ ਸਮਰਥਨ ਜ਼ਰੂਰੀ ਹੈ ਜਿੱਥੇ ਰਾਸ਼ਟਰੀ ਪ੍ਰੀਸ਼ਦ ਦੀਆਂ ਚੋਣਾਂ ਮੁਕੰਮਲ ਹੋ ਚੁੱਕੀਆਂ ਹੋਣ। ਇਸ ਤੋਂ ਇਲਾਵਾ, ਉਮੀਦਵਾਰ ਦਾ ਘੱਟੋ-ਘੱਟ 15 ਸਾਲਾਂ ਤੱਕ ਪਾਰਟੀ ਦਾ ਮੈਂਬਰ ਹੋਣਾ ਅਤੇ ਚਾਰ ਕਾਰਜਕਾਲਾਂ ਤੱਕ ਸਰਗਰਮ ਰਹਿਣਾ ਲਾਜ਼ਮੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News