ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਭਾਜਪਾ ਨੇ ਕੀਤਾ ਪ੍ਰਦਰਸ਼ਨ, ਹਿਰਾਸਤ ''ਚ ਲਏ ਨੇਤਾ
Thursday, Nov 21, 2024 - 02:49 PM (IST)
ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਅਤੇ ਵਰਕਰਾਂ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਹਨਾਂ ਨੇ ਦੋਸ਼ ਲਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਤੌਰ 'ਤੇ ਉਨ੍ਹਾਂ ਦੁਆਰਾ ਪਹਿਲਾਂ ਵਰਤੇ ਗਏ ਸਰਕਾਰੀ ਬੰਗਲੇ ਦੇ ਨਵੀਨੀਕਰਨ ਵਿੱਚ 'ਬਹੁਤ ਹੀ ਲਗਜ਼ਰੀ ਵਸਤੂਆਂ' ਦੀ ਵਰਤੋਂ ਕੀਤੀ ਗਈ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਦਰਸ਼ਨ ਵਿਚ ਹਿੱਸਾ ਲੈਣ ਵਾਲੇ ਭਾਜਪਾ ਦੇ ਕੁਝ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਹੈ।
ਇਹ ਵੀ ਪੜ੍ਹੋ - BREAKING : ਪਿਓ-ਪੁੱਤਰ ਨੇ ਸਾਈਡ ਨਾ ਦੇਣ 'ਤੇ ਸਕੂਲ ਵੈਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, "ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਹੈ।" ਭਾਜਪਾ ਸੂਤਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੂੰ ਹਿਰਾਸਤ 'ਚ ਲਿਆ ਗਿਆ ਹੈ। ਸਚਦੇਵਾ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਅਤੇ ਭਾਜਪਾ ਦੇ ਸੰਸਦ ਮੈਂਬਰਾਂ ਨੇ ਫਿਰੋਜ਼ਸ਼ਾਹ ਰੋਡ 'ਤੇ ਕੇਜਰੀਵਾਲ ਦੀ ਮੌਜੂਦਾ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
ਇਸ ਹਫ਼ਤੇ ਦੀ ਸ਼ੁਰੂਆਤ ਵਿਚ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਦਿੱਲੀ ਦੇ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਵੀ ਇਸ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ। ਕੇਜਰੀਵਾਲ ਨੇ ਇਸ ਸਾਲ ਅਕਤੂਬਰ 'ਚ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ 6 ਫਲੈਗਸਟਾਫ ਰੋਡ ਸਥਿਤ ਬੰਗਲਾ ਖਾਲੀ ਕਰ ਦਿੱਤਾ ਸੀ। ਭਾਜਪਾ ਨੇ ਬੰਗਲੇ ਦੇ ਪੁਨਰ ਨਿਰਮਾਣ ਵਿਚ ਬੇਨਿਯਮੀਆਂ ਦਾ ਦੋਸ਼ ਲਗਾਇਆ ਹੈ ਅਤੇ ਦਾਅਵਾ ਕੀਤਾ ਹੈ ਕਿ ਬਹੁਤ ਮਹਿੰਗੀ ਸਮੱਗਰੀ ਵਰਤੀ ਗਈ ਹੈ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8