ਪੱ.ਬੰਗਾਲ ’ਚ ਜ਼ਿਲ੍ਹਾ ਪ੍ਰਧਾਨ ਸਮੇਤ 8 ਭਾਜਪਾ ਨੇਤਾ ਤ੍ਰਿਣਮੂਲ ’ਚ ਸ਼ਾਮਲ

06/22/2021 3:04:50 AM

ਕੋਲਕਾਤਾ – ਪੱਛਮੀ ਬੰਗਾਲ ’ਚ ਅਲੀਪੁਰਦਵਾਰ ਜ਼ਿਲ੍ਹੇ ਦੇ ਭਾਜਪਾ ਪ੍ਰਧਾਨ ਗੰਗਾ ਪ੍ਰਸਾਦ ਸ਼ਰਮਾ ਸੋਮਵਾਰ ਨੂੰ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ ਹੋ ਗਏ। ਗੰਗਾ ਪ੍ਰਸਾਦ ਸ਼ਰਮਾ ਨੇ ਦੋਸ਼ ਲਗਾਇਆ ਕਿ ਭਾਜਪਾ ਨੇ ਵਿਧਾਨ ਸਭਾ ਚੋਣਾਂ ਦੀਆਂ ਟਿਕਟਾਂ ਵੰਡਣ ਦੌਰਾਨ ਜ਼ਮੀਨੀ ਕਾਰਕੁੰਨਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕੀਤਾ। ਸ਼ਰਮਾ ਦੇ ਪਿੱਛੇ ਹੀ ਸੂਬੇ ’ਚ ਭਾਜਪਾ ਦੇ 7 ਹੋਰ ਨੇਤਾਵਾਂ ਨੇ ਵੀ ਤ੍ਰਿਣਮੂਲ ਕਾਂਗਰਸ ਦਾ ਪੱਲਾ ਫੜ ਲਿਆ।

ਇਹ ਵੀ ਪੜ੍ਹੋ- ਅਗਲੀ ਮਹਾਮਾਰੀ 'ਚ ਨਹੀਂ ਕੰਮ ਆਉਣਗੀਆਂ ਐਂਟੀਬਾਇਓਟਿਕ ਦਵਾਈਆਂ, ਰਿਸਰਚ 'ਚ ਖੁਲਾਸਾ

ਇਸ ਦੌਰਾਨ ਸੂਬੇ ’ਚ ਸੱਤਾਧਾਰੀ ਪਾਰਟੀ ਦੇ ਨੇਤਾ ਮੁਕੁਲ ਰਾਏ ਨੇ ਦਾਅਵਾ ਕੀਤਾ ਕਿ ਇਹ ਬੰਗਾਲ ’ਚ ਭਗਵਾ ਦਲ ਦੇ ਖਾਤਮੇ ਦੀ ਸ਼ੁਰੂਆਤ ਹੈ। ਰਾਏ ਹਾਲ ਹੀ ’ਚ ਭਾਜਪਾ ਨੂੰ ਛੱਡ ਕੇ ਵਾਪਸ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਮੁਕੁਲ ਰਾਏ ਨੇ ਕੋਲਕਾਤਾ ’ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਨਾਲ ਹੀ ਭਾਜਪਾ ਦੀ ਸ਼ੁਰੂਆਤ ਹੋਈ ਸੀ ਤੇ ਉਸ ਨੂੰ ਉੱਤਰੀ ਬੰਗਾਲ ’ਚ ਕਈ ਸੀਟਾਂ ’ਤੇ ਜਿੱਤ ਹਾਸਲ ਹੋਈ ਸੀ ਤੇ ਹੁਣ ਇਸੇ ਖੇਤਰ ਤੋਂ ਭਗਵਾ ਦਲ ਦਾ ਪਤਨ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਅੱਗੇ ਜੋ ਹੋਣ ਵਾਲਾ ਹੈ, ਇਹ ਸਿਰਫ ਉਸ ਦੀ ਇਕ ਝਲਕ ਹੈ। ਸੂਬੇ ’ਚ ਭਾਜਪਾ ਦਾ ਪਤਨ ਨੇੜੇ ਹੈ।

ਇਹ ਵੀ ਪੜ੍ਹੋ- ਇਹ ਵੀ ਪੜ੍ਹੋ- ਸ਼ਖਸ ਨੇ ਆਪਣੇ ਪਰਿਵਾਰ ਦੇ 5 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਫਿਰ ਖੁਦ ਕੀਤੀ ਖੁਦਕੁਸ਼ੀ

ਮੁਕੁਲ ਰਾਏ ਤੋਂ ਪੁੱਛਿਆ ਗਿਆ ਕਿ ਭਾਜਪਾ ਵਿਧਾਇਕ ਸ਼ੁਭੇਂਦੂ ਅਧਿਕਾਰੀ ਨੇ ਉਨ੍ਹਾਂ ਨੂੰ ਭਾਜਪਾ ਦੀ ਟਿਕਟ ’ਤੇ ਵਿਧਾਇਕ ਚੁਣੇ ਜਾਣ ’ਤੇ ਪਾਰਟੀ ਛੱਡਣ ਦੇ ਨਾਲ ਹੀ ਅਹੁਦਾ ਛੱਡਣ ਦੀ ਗੱਲ ਕਹੀ ਹੈ, ਇਸ ’ਤੇ ਰਾਏ ਨੇ ਕਿਹਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਦੇਖਣਾ ਚਾਹੀਦਾ ਕਿ ਉਨ੍ਹਾਂ ਦੇ ਪਿਤਾ ਸ਼ਿਸ਼ਿਰ ਅਧਿਕਾਰੀ ਨੇ ਕੀ ਕੀਤਾ? ਰਾਏ ਤ੍ਰਿਣਮੂਲ ਕਾਂਗਰਸ ਦੀ ਉਸ ਮੰਗ ਦਾ ਜ਼ਿਕਰ ਕਰ ਰਹੇ ਸਨ, ਜਿਸ ’ਚ ਤ੍ਰਿਣਮੂਲ ਛੱਡ ਕੇ ਭਾਜਪਾ ’ਚ ਜਾਣ ਵਾਲੇ ਕਾਂਠੀ ਤੋਂ ਸੰਸਦ ਮੈਂਬਰ ਸ਼ਿਸ਼ਿਰ ਅਧਿਕਾਰੀ ਨੂੰ ਪਾਰਟੀ ਅਯੋਗ ਠਹਿਰਾਉਣ ਦੀ ਮੰਗ ਕਰ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Inder Prajapati

This news is Content Editor Inder Prajapati