ਕਰਨਾਟਕ ਵਿਧਾਨ ਸਭਾ ਚੋਣਾਂ : ਭਾਜਪਾ ਨੇ 23 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

Thursday, Apr 13, 2023 - 04:38 AM (IST)

ਕਰਨਾਟਕ ਵਿਧਾਨ ਸਭਾ ਚੋਣਾਂ : ਭਾਜਪਾ ਨੇ 23 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ (ਭਾਸ਼ਾ)- ਭਾਜਪਾ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਨੂੰ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ’ਚ ਪਾਰਟੀ ਨੇ 189 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ - ਪਟਨਾ ਹਵਾਈ ਅੱਡੇ ’ਤੇ ਬੰਬ ਹੋਣ ਦੀ ਸੂਚਨਾ ਨੇ ਪਾਈਆਂ ਭਾਜੜਾਂ, ਜਾਂਚ ਦੌਰਾਨ ਸਾਹਮਣੇ ਆਈ ਇਹ ਗੱਲ

ਇਸ ਤਰ੍ਹਾਂ ਸੂਬੇ ਦੀ ਸੱਤਾਧਾਰੀ ਪਾਰਟੀ ਹੁਣ ਤੱਕ 212 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਨੇ ਅਜੇ ਵੀ 12 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਾ ਹੈ। ਕਰਨਾਟਕ ’ਚ ਪੂਰਨ ਬਹੁਮਤ ਨਾਲ ਸੱਤਾ ’ਚ ਵਾਪਸੀ ਦਾ ਟੀਚਾ ਲੈ ਕੇ ਚੱਲ ਰਹੀ ਭਾਜਪਾ ਨੇ ਵਿਧਾਨ ਸਭਾ ਦੀ ਕੁੱਲ 224 ’ਚੋਂ ਘੱਟੋ-ਘੱਟ 150 ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News