ਝਾਰਖੰਡ ਵਿਧਾਨ ਸਭਾ ਚੋਣਾਂ: ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

11/10/2019 5:56:33 PM

ਰਾਂਚੀ—ਝਾਰਖੰਡ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ 'ਚ ਪਾਰਟੀ ਨੇ 52 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਦਿੱਲੀ 'ਚ ਆਯੋਜਿਤ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਦੇ ਨਾਂ ਐਲਾਨ ਕੀਤੇ ਗਏ। ਬੈਠਕ ਤੋਂ ਬਾਅਦ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ.ਨੱਢਾ ਦੀ ਅਗਵਾਈ 'ਚ ਪ੍ਰੈੱਸ ਕਾਨਫਰੰਸ ਹੋਈ, ਜਿਸ 'ਚ 52 ਉਮੀਦਵਾਰਾਂ ਦਾ ਨਾਂ ਐਲਾਨ ਕਰ ਦਿੱਤਾ ਗਿਆ। ਇਸ 'ਚ ਸਭ ਤੋਂ ਪਹਿਲਾਂ ਨਾਂ ਝਾਰਖੰਡ ਦੇ ਮੁੱਖ ਮੰਤਰੀ ਰਘੂਵਰ ਦਾ, ਚਕਰਧਰ ਪੁਰ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਬਾਰੇ ਐਲਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ ਪਹਿਲਾਂ ਤੋਂ ਹੀ ਹੋ ਚੁੱਕਾ ਹੈ। ਸੂਬੇ 'ਚ ਇਸ ਵਾਰ 81 ਵਿਧਾਨ ਸਭਾ ਸੀਟਾਂ ਲਈ ਪੰਜ ਪੜਾਵਾਂ 'ਤੇ ਚੋਣਾਂ ਹੋਣਗੀਆਂ। ਜਦਕਿ ਵੋਟਾਂ ਦੀ ਗਿਣਤੀ 23 ਦਸੰਬਰ ਨੂੰ ਹੋਵੇਗੀ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ 30 ਨਵੰਬਰ ਤੋਂ 20 ਦਸੰਬਰ ਤੱਕ ਵੋਟਿੰਗ ਹੋਵੇਗੀ।

Iqbalkaur

This news is Content Editor Iqbalkaur