ਰਾਜ ਸਭਾ ਚੋਣਾਂ ਲਈ ਭਾਜਪਾ ਨੇ ਕੀਤਾ ਕੇਂਦਰੀ ਆਬਜ਼ਰਵਰਾਂ ਦਾ ਐਲਾਨ ! ਇਨ੍ਹਾਂ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Monday, Mar 09, 2026 - 01:35 PM (IST)
ਨਵੀਂ ਦਿੱਲੀ- 16 ਮਾਰਚ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (BJP) ਨੇ ਬਿਹਾਰ, ਹਰਿਆਣਾ ਅਤੇ ਓਡੀਸ਼ਾ ਲਈ ਆਪਣੇ ਕੇਂਦਰੀ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਨਿਯੁਕਤੀਆਂ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਅਤੇ ਪਾਰਟੀ ਦੇ ਅੰਦਰੂਨੀ ਤਾਲਮੇਲ ਨੂੰ ਬਣਾਈ ਰੱਖਣਾ ਹੈ।
ਬਿਹਾਰ ਤੋਂ ਹਰਸ਼ ਮਲਹੋਤਰਾ (ਕੇਂਦਰੀ ਮੰਤਰੀ) ਅਤੇ ਵਿਜੇ ਸ਼ਰਮਾ (ਛੱਤੀਸਗੜ੍ਹ ਦੇ ਉਪ ਮੁੱਖ ਮੰਤਰੀ), ਹਰਿਆਣਾ ਤੋਂ ਹਰਸ਼ ਸੰਘਵੀ (ਗੁਜਰਾਤ ਦੇ ਉਪ ਮੁੱਖ ਮੰਤਰੀ) ਤੇ ਓਡੀਸ਼ਾ ਤੋਂ ਚੰਦਰਸ਼ੇਖਰ ਬਾਵਨਕੁਲੇ (ਮਹਾਰਾਸ਼ਟਰ ਦੇ ਮੰਤਰੀ) ਨੂੰ ਨਿਯੁਕਤੀ ਕੀਤਾ ਗਿਆ ਹੈ। ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਅਤੇ ਪੂਰੀ ਚੋਣ ਪ੍ਰਕਿਰਿਆ ਨੂੰ ਨੇੜਿਓਂ ਦੇਖਣ ਲਈ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ। ਇਸ ਵਾਰ ਰਾਜ ਸਭਾ 'ਚ 10 ਸੂਬਿਆਂ ਤੋਂ 37 ਸੀਟਾਂ ਖਾਲੀ ਹੋ ਰਹੀਆਂ ਹਨ, ਜਿਨ੍ਹਾਂ ਲਈ 16 ਮਾਰਚ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ।

ਬਿਹਾਰ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਰਾਜ ਸਭਾ ਉਮੀਦਵਾਰ ਬਣਨ ਅਤੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਦੇ ਖੁਦ ਉਮੀਦਵਾਰ ਹੋਣ ਕਾਰਨ ਇਹ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ। ਇਹ ਆਬਜ਼ਰਵਰ ਆਪਣੀ ਨਿਯੁਕਤੀ ਵਾਲੇ ਸੂਬਿਆਂ 'ਚ ਜਾ ਕੇ ਪਾਰਟੀ ਦੀ ਰਣਨੀਤੀ ਨੂੰ ਲਾਗੂ ਕਰਨ ਅਤੇ ਚੋਣਾਂ ਨਾਲ ਜੁੜੇ ਕਿਸੇ ਵੀ ਤਰ੍ਹਾਂ ਦੇ ਅੰਦਰੂਨੀ ਮਤਭੇਦਾਂ ਨੂੰ ਸੁਲਝਾਉਣ ਵਿੱਚ ਮਦਦ ਕਰਨਗੇ।
ਇਹ ਵੀ ਪੜ੍ਹੋ- ''ਮੁਆਫ਼ੀ ਨੂੰ ਦੁਸ਼ਮਣਾਂ ਨੇ ਸਾਡੀ ਹਾਰ ਸਮਝ ਲਿਆ..!'', ਇਰਾਨੀ ਰਾਸ਼ਟਰਪਤੀ ਨੇ ਦੇ'ਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
