ਧਰਮਿੰਦਰ ਪ੍ਰਧਾਨ ਕਰਨਾਟਕ ਲਈ ਭਾਜਪਾ ਦੇ ਚੋਣ ਇੰਚਾਰਜ ਨਿਯੁਕਤ

Sunday, Feb 05, 2023 - 11:34 AM (IST)

ਧਰਮਿੰਦਰ ਪ੍ਰਧਾਨ ਕਰਨਾਟਕ ਲਈ ਭਾਜਪਾ ਦੇ ਚੋਣ ਇੰਚਾਰਜ ਨਿਯੁਕਤ

ਨਵੀਂ ਦਿੱਲੀ, (ਭਾਸ਼ਾ)– ਭਾਜਪਾ ਨੇ ਆਗਾਮੀ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪਾਰਟੀ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਨੇ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਬਿਆਨ ਮੁਤਾਬਕ ਭਾਜਪਾ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ. ਅੰਨਾਮਲਾਈ ਇਨ੍ਹਾਂ ਚੋਣਾਂ ਲਈ ਪਾਰਟੀ ਦੇ ਸਹਿ-ਇੰਚਾਰਜ ਹੋਣਗੇ। ਕਰਨਾਟਕ ਵਿਚ ਸੱਤਾਧਾਰੀ ਭਾਜਪਾ ਤੇ ਵਿਰੋਧੀ ਪਾਰਟੀ ਕਾਂਗਰਸ ਨੇ ਅਪ੍ਰੈਲ-ਮਈ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਤਕ ਪਹੁੰਚ ਬਣਾਉਣ ਦੀ ਆਪਣੀ ਮੁਹਿੰਮ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀ ਹੈ।

ਪਾਰਟੀ ਦੇ ਸਾਬਕਾ ਜਨਰਲ ਸਕੱਤਰ ਪ੍ਰਧਾਨ ਨੇ 2013 ’ਚ ਕਰਨਾਟਕ, ਬਿਹਾਰ, ਉੱਤਰਾਖੰਡ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ ਸੀ। ਉਹ 2015 ਤੇ 2018 ’ਚ ਕ੍ਰਮਵਾਰ ਅਸਮ ਤੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣ ਲਈ ਵੀ ਭਾਜਪਾ ਦੇ ਇੰਚਾਰਜ ਸਨ।


author

Rakesh

Content Editor

Related News