ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਮਾਧਵ ਤੇ ਰੈੱਡੀ ਨੂੰ ਨਿਯੁਕਤ ਕੀਤਾ ਇੰਚਾਰਜ

Wednesday, Aug 21, 2024 - 10:01 AM (IST)

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਮਾਧਵ ਤੇ ਰੈੱਡੀ ਨੂੰ ਨਿਯੁਕਤ ਕੀਤਾ ਇੰਚਾਰਜ

ਨਵੀਂ ਦਿੱਲੀ (ਵਾਰਤਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਨੂੰ ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਣ ਕੁਮਾਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਜਾਰੀ ਬਿਆਨ 'ਚ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਸ਼੍ਰੀ ਮਾਧਵ ਅਤੇ ਸ਼੍ਰੀ ਰੈੱਡੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਇੰਚਾਰਜ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਸਿੱਧੀ ਭਰਤੀਆਂ 'ਤੇ ਮੋਦੀ ਸਰਕਾਰ ਨੇ ਲਗਾਈ ਰੋਕ, ਜਾਣੋ ਕੀ ਰਹੀ ਵਜ੍ਹਾ

ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਤਿੰਨ ਪੜਾਵਾਂ 'ਚ ਹੋਣਗੀਆਂ। ਪਹਿਲੇ ਪੜਾਅ 'ਚ ਸੂਬੇ ਦੀਆਂ 24 ਸੀਟਾਂ 'ਤੇ 18 ਸਤੰਬਰ ਨੂੰ ਵੋਟਿੰਗ ਹੋਵੇਗੀ, ਜਦਕਿ ਦੂਜੇ ਪੜਾਅ 'ਚ 25 ਸਤੰਬਰ ਨੂੰ 26 ਸੀਟਾਂ 'ਤੇ ਵੋਟਿੰਗ ਹੋਵੇਗੀ। ਤੀਜੇ ਪੜਾਅ 'ਚ ਸੂਬੇ ਦੀਆਂ 40 ਸੀਟਾਂ 'ਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। 4 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ ਅਤੇ ਚੋਣ ਪ੍ਰਕਿਰਿਆ 6 ਅਕਤੂਬਰ ਨੂੰ ਮੁਕੰਮਲ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News