ਅਰਵਿੰਦਰ ਲਵਲੀ ਨੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
Monday, Feb 24, 2025 - 11:13 AM (IST)

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਸੋਮਵਾਰ ਨੂੰ ਨਵੀਂ ਗਠਿਤ ਦਿੱਲੀ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁੱਕੀ। ਵਿਧਾਨ ਸਭਾ ਦੀ ਬੈਠਕ ਸ਼ੁਰੂ ਹੋਣ ਤੋਂ ਪਹਿਲੇ, ਉੱਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਰਾਜ ਨਿਵਾਸ 'ਚ ਲਵਲੀ ਨੂੰ ਅਹੁਦੇ ਦੀ ਸਹੁੰ ਚੁਕਾਈ। ਅਰਵਿੰਦਰ ਲਵਲੀ ਸਦਨ 'ਚ ਸੀਨੀਅਰ ਵਿਧਾਇਕਾਂ 'ਚੋਂ ਇਕ ਹਨ। ਉਹ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਬਾਅਦ 'ਚ ਨਵੇਂ ਵਿਧਾਨ ਸਭਾ ਸਪੀਕਰ ਦੀ ਚੋਣ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Birth Certificate ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਸਪੀਕਰ ਅਹੁਦੇ ਲਈ ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਨੂੰ ਚੁਣੇ ਜਾਣ ਦੀ ਸੰਭਾਵਨਾ ਹੈ। ਭਾਜਪਾ ਨੇ 5 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ 'ਚ 70 'ਚੋਂ 48 ਸੀਟਾਂ ਜਿੱਤ ਕੇ ਦਿੱਲੀ 'ਚ ਆਮ ਆਦਮੀ ਪਾਰਟੀ (ਆਪ) ਦੇ ਇਕ ਦਹਾਕੇ ਲੰਬੇ ਸ਼ਾਸਨ ਨੂੰ ਖਤਮ ਕਰ ਦਿੱਤਾ। ਵਿਰੋਧੀ ਦਲ 'ਆਪ' ਦੇ 22 ਵਿਧਾਇਕ ਸਦਨ 'ਚ ਹਨ। 'ਆਪ' ਵਿਧਾਇਕਾਂ ਨੇ ਸਰਬਸੰਮਤੀ ਨਾਲ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਨੇਤਾ ਚੁਣਿਆ ਹੈ।
ਇਹ ਵੀ ਪੜ੍ਹੋ : ਪ੍ਰੇਮੀ ਨੂੰ ਮਿਲਣ ਲਈ ਹੋਟਲ 'ਚ ਬੁਲਾਇਆ, ਕਮਰੇ 'ਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਕੁੜੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8