ਭਾਜਪਾ ਦੀ ਵੱਡੀ ਕਾਰਵਾਈ ; ਆਪਣੇ ਹੀ ਵਿਧਾਇਕਾਂ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਿਆ ਬਾਹਰ
Tuesday, May 27, 2025 - 02:24 PM (IST)

ਨੈਸ਼ਨਲ ਡੈਸਕ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੱਡੀ ਕਾਰਵਾਈ ਕਰਦੇ ਹੋਏ ਕਰਨਾਟਕ 'ਚ ਆਪਣੇ ਹੀ 2 ਵਿਧਾਇਕਾਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਐੱਸ.ਟੀ. ਸੋਮਰਸ਼ੇਖਰ ਤੇ ਏ. ਸ਼ਿਵਰਾਮ ਹੈੱਬਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲ ਲਈ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਿੱਖਿਆ ਵਿਭਾਗ ਨੇ 4 ਅਧਿਆਪਕਾਂ ਨੂੰ ਕੀਤਾ Suspend
ਕਰਨਾਟਕ ਦੇ ਭਾਜਪਾ ਸੂਬਾ ਪ੍ਰਧਾਨ ਬੀ.ਵਾਈ. ਵਿਜੇਂਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਹਾਈਕਮਾਨ ਨੇ ਕਾਫ਼ੀ ਸੋਚ-ਵਿਚਾਰ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਸੋਮਸ਼ੇਖਰ ਯਸ਼ਵੰਤਪੁਰ ਤੇ ਸ਼ਿਵਰਾਮ ਯੇਲਾਪੁਰ ਵਿਧਾਨਸਭਾ ਹਲਕੇ ਤੋਂ ਵਿਧਾਇਕ ਹਨ। ਫਿਲਹਾਲ ਇਨ੍ਹਾਂ ਦੋਵਾਂ ਨੇ ਪਾਰਟੀ ਦੀ ਇਸ ਕਾਰਵਾਈ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e