ਭਾਜਪਾ ਨੇ ਬਿਹਾਰ ’ਚ ਵਿਧਾਇਕ ਦਲ ਦੀ ਬੈਠਕ ਲਈ ਕੇਸ਼ਵ ਮੌਰਿਆ ਨੂੰ ਕੀਤਾ ਆਬਜ਼ਰਵਰ ਨਿਯੁਕਤ
Wednesday, Nov 19, 2025 - 07:53 AM (IST)
ਨਵੀਂ ਦਿੱਲੀ (ਅਨਸ) - ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਬਿਹਾਰ ’ਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਆਬਜ਼ਰਵਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਇਸ ਦੌਰਾਨ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਤੇ ਸਾਬਕਾ ਕੇਂਦਰੀ ਮੰਤਰੀ ਸਾਧਵੀ ਨਿਰੰਜਨ ਜੋਤੀ ਨੂੰ ਸਹਿ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਮੰਗਲਵਾਰ ਇਕ ਬਿਆਨ ’ਚ ਕਿਹਾ ਕਿ ਭਾਜਪਾ ਸੰਸਦੀ ਬੋਰਡ ਨੇ ਮੌਰਿਆ ਦੀ ਨਿਯੁਕਤੀ ਕੀਤੀ ਹੈ।
ਪੜ੍ਹੋ ਇਹ ਵੀ : ਕੈਨੇਡਾ ’ਚ ਬਿਸ਼ਨੋਈ ਗੈਂਗ ਦੇ ਨਿਸ਼ਾਨੇ ’ਤੇ ਵਕੀਲ, ਪੈਸੇ ਨਾ ਦੇਣ ’ਤੇ ਗੈਂਗਸਟਰ ਦੇ ਰਹੇ ਜਾਨੋਂ ਮਾਰਨ ਦੀਆਂ ਧਮਕੀਆਂ
ਇਸ ਦੌਰਾਨ ਜਨਤਾ ਦਲ (ਯੂ) ਦੇ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਤੇ ਕੇਂਦਰੀ ਮੰਤਰੀ ਲੱਲਨ ਸਿੰਘ ਨੇ ਦਿੱਲੀ ’ਚ ਭਾਜਪਾ ਨੇਤਾ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤਾਂ ਜੋ ਨਿਤੀਸ਼ ਕੁਮਾਰ ਨਾਲ ਸਹੁੰ ਚੁੱਕਣ ਵਾਲੇ ਮੰਤਰੀਆਂ ਦੀ ਗਿਣਤੀ ਤੇ ਸੂਚੀ ’ਤੇ ਚਰਚਾ ਕੀਤੀ ਜਾ ਸਕੇ। ਅਮਿਤ ਸ਼ਾਹ ਸਹੁੰ ਚੁੱਕ ਸਮਾਗਮ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਸ਼ਾਮ ਨੂੰ ਪਟਨਾ ਪਹੁੰਚ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਸਰਕਾਰ ’ਚ ਸ਼ਾਮਲ ਹੋਣ ਵਾਲੇ ਭਾਜਪਾ ਮੰਤਰੀਆਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਪਟਨਾ ਆਉਣਗੇ। ਭਾਜਪਾ ਦੇ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਮੰਗਲਵਾਰ ਪਟਨਾ ਪਹੁੰਚੇ।
ਪੜ੍ਹੋ ਇਹ ਵੀ : 'ਪੰਜਾਬੀਆਂ ਨੂੰ 2-3 ਬੱਚੇ ਪੈਦਾ ਕਰਨ ਦੀ ਲੋੜ' : ਸਪੀਕਰ ਕੁਲਤਾਰ ਸੰਧਵਾ ਦਾ ਵੱਡਾ ਬਿਆਨ
