ਵਿਦਿਆਰਥੀਆਂ 'ਤੇ ਲਾਠੀਚਾਰਜ ਨੂੰ ਲੈ ਕੇ BJP ਨਾਰਾਜ਼: ਭਲਕੇ ਪੱਛਮੀ ਬੰਗਾਲ 12 ਘੰਟਿਆਂ ਲਈ ਬੰਦ

Tuesday, Aug 27, 2024 - 05:05 PM (IST)

ਵਿਦਿਆਰਥੀਆਂ 'ਤੇ ਲਾਠੀਚਾਰਜ ਨੂੰ ਲੈ ਕੇ BJP ਨਾਰਾਜ਼: ਭਲਕੇ ਪੱਛਮੀ ਬੰਗਾਲ 12 ਘੰਟਿਆਂ ਲਈ ਬੰਦ

ਕੋਲਕਾਤਾ- ਭਾਜਪਾ ਨੇ ਮੰਗਲਵਾਰ ਯਾਨੀ ਕਿ ਭਲਕੇ ਨੂੰ ਸੂਬਾ ਸਕੱਤਰੇਤ 'ਨਬੰਨਾ' ਤੱਕ ਮਾਰਚ 'ਚ ਹਿੱਸਾ ਲੈਣ ਵਾਲੇ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦੀ ਕਾਰਵਾਈ ਦੇ ਵਿਰੋਧ 'ਚ 28 ਅਗਸਤ ਨੂੰ ਪੱਛਮੀ ਬੰਗਾਲ 'ਚ 12 ਘੰਟੇ ਬੰਦ ਦਾ ਸੱਦਾ ਦਿੱਤਾ ਹੈ। ਦਰਅਸਲ ਪੁਲਸ ਨੇ ਸੂਬਾ ਸਕੱਤਰੇਤ 'ਨਬੰਨਾ' ਵੱਲ ਵੱਧ ਰਹੀ ਵਿਦਿਆਰਥੀਆਂ ਦੀ ਭੀੜ ਨੂੰ ਤਿਤਰ-ਬਿਤਰ ਕਰਨ ਲਈ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਛੱਡੇ। ਇਸ ਦੇ ਨਾਲ ਹੀ ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ ਦਾ ਇਸਤੇਮਾਲ ਵੀ ਕੀਤਾ ਗਿਆ।

ਦਰਅਸਲ ਪ੍ਰਦਰਸ਼ਨਕਾਰੀ ਇਸ ਮਹੀਨੇ ਦੀ ਸ਼ੁਰੂਆਤ ਵਿਚ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਉਸ ਦੇ ਕਤਲ ਦੇ ਮੱਦੇਨਜ਼ਰ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਕਿਹਾ ਕਿ ਸਾਨੂੰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਕਿਉਂਕਿ ਮ੍ਰਿਤਕ ਡਾਕਟਰ ਭੈਣ ਲਈ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਇਹ ਤਾਨਾਸ਼ਾਹੀ ਹਕੂਮਤ ਨਜ਼ਰਅੰਦਾਜ਼ ਕਰ ਰਹੀ ਹੈ। ਇਨਸਾਫ਼ ਦੀ ਬਜਾਏ ਮਮਤਾ ਬੈਨਰਜੀ ਦੀ ਪੁਲਸ ਸੂਬੇ ਦੇ ਅਮਨ ਪਸੰਦ ਲੋਕਾਂ ਨਾਲ ਬੇਰਹਿਮੀ ਨਾਲ ਪੇਸ਼ ਆ ਰਹੀ ਹੈ, ਜੋ ਸਿਰਫ਼ ਔਰਤਾਂ ਲਈ ਸੁਰੱਖਿਅਤ ਮਾਹੌਲ ਚਾਹੁੰਦੇ ਹਨ।


author

Tanu

Content Editor

Related News