ਵਿਧਾਨ ਸਭਾ ਚੋਣਾਂ: ਭਾਜਪਾ ਕੇਂਦਰੀ ਚੋਣ ਕਮੇਟੀ ਦੀ ਅੱਜ ਹੋਵੇਗੀ ਬੈਠਕ

09/29/2019 11:42:58 AM

ਨਵੀਂ ਦਿੱਲੀ—ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਲਿਸਟ ਨੂੰ ਆਖਰੀ ਰੂਪ ਦੇਣ ਲਈ ਅੱਜ ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ. ਈ. ਸੀ) ਦੀ ਅੱਜ ਬੈਠਕ ਹੋਵੇਗੀ। ਦਿੱਲੀ ਸਥਿਤ ਪਾਰਟੀ ਦਫਤਰ 'ਚ ਹੋਣ ਵਾਲੀ ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਪ੍ਰਧਾਨ ਅਮਿਤ ਸ਼ਾਹ, ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਦੋਵਾਂ ਸੂਬਿਆਂ ਦੇ ਮੁਖੀ ਅਤੇ ਸੂਬੇ ਦੇ ਪ੍ਰਧਾਨ ਵੀ ਸ਼ਾਮਲ ਹੋਣਗੇ। ਹੁਣ ਤੱਕ ਭਾਜਪਾ ਅਤੇ ਸ਼ਿਵਸੈਨਾ 'ਚ ਸੀਟਾਂ ਦਾ ਰਸਮੀ ਐਲਾਨ ਨਹੀਂ ਹੋਇਆ ਹੈ। ਮਾਹਰਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਹੋਏ ਗਠਜੋੜ ਤਹਿਤ ਸ਼ਿਵਸੈਨਾ 126 ਸੀਟਾਂ ਅਤੇ ਭਾਜਪਾ 144 ਸੀਟਾਂ 'ਤੇ ਚੋਣਾਂ ਲੜੇਗੀ।
ਦੱਸ ਦੇਈਏ ਕਿ ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਚੋਣ ਕਮਿਸ਼ਨ ਨੇ ਕਰ ਦਿੱਤਾ ਹੈ। 21 ਅਕਤੂਬਰ ਨੂੰ ਇਨ੍ਹਾਂ ਸੂਬਿਆਂ 'ਚ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਆਉਣਗੇ। ਨਾਮਜ਼ਦਗੀ ਭਰਨ ਦੀ ਆਖਰੀ ਤਾਰੀਕ 4 ਅਕਤੂਬਰ ਅਤੇ ਨਾਂ ਵਾਪਸੀ ਦੀ ਆਖਰੀ ਤਾਰੀਕ 7 ਅਕਤੂਬਰ ਹੋਵੇਗੀ।


Iqbalkaur

Content Editor

Related News