ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST

Thursday, May 28, 2026 - 12:02 PM (IST)

ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (BJP) ਨੇ ਸੰਗਠਨਾਤਮਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ, ਦਿੱਲੀ, ਹਰਿਆਣਾ ਅਤੇ ਤ੍ਰਿਪੁਰਾ ਵਿੱਚ ਨਵੇਂ ਸੂਬਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਇਨ੍ਹਾਂ ਅਹਿਮ ਨਿਯੁਕਤੀਆਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਨੂੰ ਦਿੱਲੀ ਪ੍ਰਦੇਸ਼ ਭਾਜਪਾ ਦਾ ਨਵਾਂ ਪ੍ਰਧਾਨ ਥਾਪਿਆ ਹੈ। 

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਮੀਂਹ

PunjabKesari

ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਬਣੇ ਦਿੱਲੀ ਭਾਜਪਾ ਦੇ ਪ੍ਰਧਾਨ
ਦੱਸ ਦੇਈਏ ਕਿ ਹਰਸ਼ ਮਲਹੋਤਰਾ ਕੋਲ ਸੰਗਠਨ ਵਿੱਚ ਕੰਮ ਕਰਨ ਦਾ ਲੰਬਾ ਤਜਰਬਾ ਹੈ, ਜਿਸ ਦਾ ਫਾਇਦਾ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਮਿਲੇਗਾ।

ਇਹ ਵੀ ਪੜ੍ਹੋ - ਕੇਰਲ 'ਚ ED ਦੀ ਵੱਡੀ ਕਾਰਵਾਈ! ਸਾਬਕਾ CM ਦੀ ਧੀ ਦੇ 200 ਤੋਂ ਵੱਧ ਬੈਂਕ ਅਕਾਊਂਟ ਫ੍ਰੀਜ਼, 18 ਕਰੋੜ ਰੁਪਏ ਜ਼ਬਤ

PunjabKesari

ਇਸ ਤੋਂ ਇਲਾਵਾ ਡਾ. ਅਰਚਨਾ ਗੁਪਤਾ ਨੂੰ ਭਾਰਤੀ ਜਨਤਾ ਪਾਰਟੀ ਹਰਿਆਣਾ ਇਕਾਈ ਦਾ ਨਵਾਂ ਪ੍ਰਧਾਨ ਅਤੇ ਅਭਿਸ਼ੇਕ ਦੇਬਰੋਏ ਨੂੰ ਤ੍ਰਿਪੁਰਾ ਸੂਬਾ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ

PunjabKesari

ਦੂਜੇ ਪਾਸੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਭਾਜਪਾ ਹਾਈਕਮਾਂਡ ਨੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਅੰਦਰ ਸੰਗਠਨ ਹੋਰ ਵਧੇਰੇ ਸਰਗਰਮ ਹੋ ਕੇ ਕੰਮ ਕਰੇਗਾ।

ਇਹ ਵੀ ਪੜ੍ਹੋ - ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼

PunjabKesari

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News