ਭਾਜਪਾ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ, ਝੂਠ ਬੋਲ ਰਹੇ ਹਨ ਰਾਹੁਲ ਗਾਂਧੀ

Tuesday, Nov 12, 2024 - 12:45 AM (IST)

ਭਾਜਪਾ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ, ਝੂਠ ਬੋਲ ਰਹੇ ਹਨ ਰਾਹੁਲ ਗਾਂਧੀ

ਨਵੀਂ ਦਿੱਲੀ- ਮਹਾਰਾਸ਼ਟਰ ਤੇ ਝਾਰਖੰਡ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਤੇ ਕਾਂਗਰਸ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਭਾਜਪਾ ਨੇ ਮਹਾਰਾਸ਼ਟਰ ’ਚ ਚੋਣ ਰੈਲੀ ਦੌਰਾਨ ਝੂਠ ਬੋਲਣ ਅਤੇ ਬੇਬੁਨਿਆਦ ਦੋਸ਼ ਲਾ ਕੇ ਭਾਜਪਾ ਨੂੰ ਬਦਨਾਮ ਕਰਨ ਲਈ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵਿਰੁੱਧ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ।

ਭਾਜਪਾ ਨੇ ਦੋਸ਼ ਲਾਇਆ ਹੈ ਕਿ ਰਾਹੁਲ ਗਾਂਧੀ ਚੋਣ ਰੈਲੀਆਂ ’ਚ ਭਾਜਪਾ ’ਤੇ ਬੇਬੁਨਿਆਦ ਦੋਸ਼ ਲਾ ਰਹੇ ਹਨ। ਉਹ ਸੰਵਿਧਾਨ ਨੂੰ ਖਤਮ ਕਰਨ ਦੀ ਗੱਲ ਕਹਿ ਕੇ ਭਾਜਪਾ ’ਤੇ ਵਾਰ-ਵਾਰ ਹਮਲਾ ਕਰ ਰਹੇ ਹਨ ਜੋ ਪੂਰੀ ਤਰ੍ਹਾਂ ਬੇਬੁਨਿਆਦ ਹੈ।

ਕੇਂਦਰੀ ਕਾਨੂੰਨ ਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਭਾਜਪਾ ਦੇ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦੱਸਿਆ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ 6 ਨਵੰਬਰ ਨੂੰ ਮਹਾਰਾਸ਼ਟਰ ਦੀਆਂ ਚੋਣਾਂ ਦੌਰਾਨ ਇਕ ਵਾਰ ਫਿਰ ਝੂਠ ਬੋਲਿਆ। ਉਨ੍ਹਾਂ ਸੂਬਿਆਂ ਨੂੰ ਇਕ-ਦੂਜੇ ਵਿਰੁੱਧ ਖੜਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਸੰਵਿਧਾਨ ਦੀਆਂ ਧੱਜੀਆਂ ਉਡਾ ਦਿੱਤੀਆਂ। ਉਨ੍ਹਾਂ ਝੂਠੇ ਤੇ ਬੇਬੁਨਿਆਦ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਦਾ ਇਹ ਬਿਆਨ ਝੂਠਾ ਹੈ।


author

Rakesh

Content Editor

Related News