ਭਾਜਪਾ ਜੰਮੂ ਕਸ਼ਮੀਰ ਤੇ ਹਰਿਆਣਾ ''ਚ ਪੂਰੇ ਬਹੁਮਤ ਨਾਲ ਬਣਾਏਗੀ ਸਰਕਾਰ : ਤਰੁਣ ਚੁੱਘ
Sunday, Oct 06, 2024 - 01:35 PM (IST)
ਸ਼੍ਰੀਨਗਰ (ਵਾਰਤਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜੰਮੂ ਕਸ਼ਮੀਰ ਅਤੇ ਹਰਿਆਣਾ ਦੋਹਾਂ ਜਗ੍ਹਾ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਦਾ ਭਰੋਸਾ ਜਤਾਇਆ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਸੰਪੰਨ ਹੋਣ ਤੋਂ ਬਾਅਦ ਸ਼ਨੀਵਾਰ ਦੇਰ ਸ਼ਾਮ ਆਏ ਐਗਜ਼ਿਟ ਪੋਲ ਦੇ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਐਤਵਾਰ ਨੂੰ ਇੱਥੇ ਕਿਹਾ,''ਭਾਜਪਾ ਜੰਮੂ ਕਸ਼ਮੀਰ ਅਤੇ ਹਰਿਆਣਾ, ਦੋਵੇਂ ਜਗ੍ਹਾ ਪੂਰੇ ਬਹੁਮਤ ਨਾਲ ਸਰਕਾਰ ਬਣਾਏਗੀ। ਭਾਜਪਾ ਸਰਕਾਰ ਨੂੰ ਜਨਤਾ ਦਾ ਆਸ਼ੀਰਵਾਦ ਮਿਲੇਗਾ।''
ਚੁੱਘ ਨੇ ਕਿਹਾ,''ਜਿਸ ਤਰ੍ਹਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ 'ਚ ਗਰੀਬਾਂ ਲਈ ਕੰਮ ਕੀਤਾ ਹੈ, ਉਨ੍ਹਾਂ ਨੇ ਜੰਮੂ ਕਸ਼ਮੀਰ 'ਚ ਵਿਕਾਸ ਅਤੇ ਭਰੋਸਾ ਬਣਾਇਆ ਹੈ। ਲੋਕ ਭਾਜਪਾ ਨੂੰ ਵੋਟ ਦੇ ਰਹੇ ਹਨ ਅਤੇ 8 ਤਾਰੀਖ਼ ਨੂੰ ਨਤੀਜੇ ਆਉਣਗੇ, ਜਿਸ 'ਚ ਭ੍ਰਿਸ਼ਟ ਅਤੇ ਲੁਟੇਰੇ ਹਾਰਣਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8