EC ਨੇ ਨੱਢਾ ਤੇ ਖੜਗੇ ਨੂੰ ਲਿਖੀ ਚਿੱਠੀ, ਮੰਗਿਆ ਜਵਾਬ

Saturday, Nov 16, 2024 - 06:00 PM (IST)

EC ਨੇ ਨੱਢਾ ਤੇ ਖੜਗੇ ਨੂੰ ਲਿਖੀ ਚਿੱਠੀ, ਮੰਗਿਆ ਜਵਾਬ

ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਵਲੋਂ ਇਕ-ਦੂਜੇ ਖ਼ਿਲਾਫ਼ ਚੋਣ ਜ਼ਾਬਤਾ ਦੀ ਉਲੰਘਣਾ ਦੀ ਸ਼ਿਕਾਇਤ ਦਰਜ ਕਰਵਾਏ ਜਾਣ 'ਤੇ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਦੋਹਾਂ ਦਲਾਂ ਦੇ ਮੁਖੀਆਂ ਤੋਂ ਉਨ੍ਹਾਂ ਦੇ ਆਗੂਆਂ ਖ਼ਿਲਾਫ਼ ਲਗਾਏ ਦੋਸ਼ਾਂ 'ਤੇ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅਤੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੱਖ-ਵੱਖ ਚਿੱਠੀ ਲਿਖ ਕੇ ਉਨ੍ਹਾਂ ਤੋਂ ਇਕ-ਦੂਜੇ ਦੀ ਸ਼ਿਕਾਇਤ 'ਤੇ ਜਵਾਬ ਦੇਣ ਲਈ ਕਿਹਾ ਹੈ। 

ਇਹ ਵੀ ਪੜ੍ਹੋ : ਰੱਦ ਹੋ ਜਾਣਗੇ ਪੈਨ ਕਾਰਡ ਤੇ ਆਧਾਰ ਕਾਰਡ!

ਕਮਿਸ਼ਨ ਨੇ ਦੋਹਾਂ ਦਲਾਂ ਨੂੰ ਇਕ-ਦੂਜੇ ਦੀ ਸ਼ਿਕਾਇਤ ਭੇਜੀ ਅਤੇ ਉਨ੍ਹਾਂ ਤੋਂ ਜਵਾਬ ਮੰਗਿਆ। ਚੋਣ ਕਮਿਸ਼ਨ ਨੇ ਸੋਮਵਾਰ (18 ਨਵੰਬਰ) ਦੁਪਹਿਰ ਇਕ ਵਿਜੇ ਤੱਕ ਦੋਹਾਂ ਪਾਰਟੀਆਂ ਦੇ ਮੁਖੀਆਂ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਉਸ ਵਲੋਂ ਲੋਕ ਸਭਾ ਚੋਣਾਂ ਦੌਰਾਨ ਜਾਰੀ ਕੀਤੀ ਗਈ ਐਡਵਾਇਜ਼ਰੀ ਯਾਦ ਦਿਵਾਉਂਦੇ ਹੋਏ ਕਿਹਾ ਕਿ ਸਟਾਰ ਪ੍ਰਚਾਰਕਾਂ ਅਤੇ ਨੇਤਾਵਾਂ 'ਤੇ ਨਜ਼ਰ ਰੱਖੀ ਜਾਵੇ ਤਾਂ ਕਿ ਲੋਕ ਵਿਵਸਥਾ ਦੀ ਉਲੰਘਣਾ ਨਾ ਹੋਵੇ ਅਤੇ ਚੋਣ ਪ੍ਰਚਾਰ ਦੌਰਾਨ ਚੋਣ ਜ਼ਾਬਤਾ ਦੀ ਪਾਲਣਾ ਕੀਤੀ ਜਾ ਸਕੇ। ਦੋਹਾਂ ਪਾਰਟੀਆਂ ਦੇ ਸੀਨੀਅਰ ਨੇਤਾ ਝਾਰਖੰਡ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News