ਜਾਂਚ ਏਜੰਸੀਆਂ ਨੂੰ ਧਮਕਾ ਰਹੀ ਹੈ ਕਾਂਗਰਸ : ਭਾਜਪਾ

12/09/2018 5:30:19 PM

ਨਵੀਂ ਦਿੱਲੀ— ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਾਂਗਰਸ 'ਤੇ ਦੋਸ਼ ਲਗਾਇਆ ਹੈ ਕਿ ਉਹ ਜਾਂਚ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਡਰਾ ਕੇ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ 'ਚ ਰੁਕਾਵਟ ਪੈਦਾ ਕਰਨ 'ਚ ਲੱਗੀ ਹੈ। ਭਾਜਪਾ ਨੇਤਾ ਸ਼ਾਹਨਵਾਜ ਹੁਸੈਨ ਨੇ ਐਤਵਾਰ ਨੂੰ ਇੱਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਦੇ ਖਿਲਾਫ ਲੜਾਈ ਦਾ ਆਪਣਾ ਵਾਅਦਾ ਪੂਰਾ ਕਰ ਰਹੇ ਹਨ ਪਰ ਕਾਂਗਰਸ ਜਾਂਚ ਏਜੰਸੀਆਂ ਦੇ ਖਿਲਾਫ ਬਿਆਨਬਾਜ਼ੀ ਕਰ ਕੇ ਉਨ੍ਹਾਂ ਨੂੰ ਧਮਕਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ ਸਖਤ ਕਦਮ ਚੁੱਕਣ ਲਈ ਵਚਨਬੱਧ ਹੈ ਅਤੇ ਕੋਈ ਕਿੰਨਾ ਵੀ ਪ੍ਰਭਾਵ ਵਾਲਾ ਵਿਅਕਤੀ ਹੋਵੇ, ਉਸ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਾਂਚ ਏਜੰਸੀ ਭ੍ਰਿਸ਼ਟ ਮਾਮਲਿਆਂ 'ਚ ਸਬੂਤ ਦੇ ਆਧਾਰ 'ਤੇ ਕਾਰਵਾਈ ਕਰ ਰਹੀ ਹੈ ਪਰ ਕਾਂਗਰਸ ਦੇ ਨੇਤਾ ਅਧਿਕਾਰੀਆਂ ਨੂੰ ਇਹ ਕਹਿ ਕੇ ਪ੍ਰਭਾਵਿਤ ਕਰ ਰਹੇ ਹਨ, ਮੌਸਮ ਬਦਲ ਰਿਹਾ ਹੈ।

ਕਾਂਗਰਸ ਨੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਚੇਅਰਪਰਸਨ ਸੋਨੀਆ ਗਾਂਧੀ ਨੇ ਜੁਆਈ ਰਾਬਰਟ ਵਾਡਰਾ ਦੇ ਦਫ਼ਤਰਾਂ 'ਤੇ ਪਰਿਵਰਤਨ ਡਾਇਰੈਕਟੋਰੇਟ ਦੇ ਛਾਪੇ ਦੀ ਕਾਰਵਾਈ ਤੋਂ ਬਾਅਦ ਸਰਕਾਰ 'ਤੇ ਜਾਂਚ ਏਜੰਸੀਆਂ ਦੀ ਗਲਤ ਵਰਤੋਂ ਦਾ ਦੋਸ਼ ਲਗਾਇਆ ਸੀ। ਪਾਰਟੀ ਨੇ ਕਿਹਾ ਸੀ ਕਿ ਵਿਧਾਨ ਸਭਾ ਚੋਣਾਂ 'ਚ ਹਾਰ ਦੇ ਸੰਕੇਤਾਂ ਤੋਂ ਬੌਖਲਾਈ ਭਾਜਪਾ ਸਰਕਾਰ ਬਦਲੇ ਦੀ ਕਾਰਵਾਈ ਕਰ ਰਹੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਕਿਹਾ ਸੀ ਕਿ ਸੱਤਾ 'ਚ ਬੈਠੇ ਲੋਕ ਵਿਸ਼ੇਸ਼ ਰੂਪ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਗਜ਼ਿਟ ਪੋਲ ਦੇ ਅਨੁਮਾਨਾਂ ਨੂੰ ਸਹੀ ਮੰਨ ਕੇ ਡਰੇ ਹੋਏ ਹਨ ਅਤੇ ਇਸ ਲਈ ਆਮਦਨ ਟੈਕਸ ਵਿਭਾਗ ਅਤੇ ਪਰਿਵਰਤਨ ਡਾਇਰੈਕਟੋਰੇਟ ਦੇ ਅਧਿਕਾਰੀ ਭੇਜ ਕੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸ਼੍ਰੀ ਵਾਡਰਾ ਦੇ ਟਿਕਾਣਿਆਂ 'ਤੇ ਮਾਰੇ ਗਏ ਛਾਪਿਆਂ ਤੋਂ ਪਹਿਲਾਂ ਉੱਚਿਤ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ। ਕਾਂਗਰਸ ਦੀ 'ਮੌਸਮ ਬਦਲ ਰਿਹਾ ਹੈ' ਟਿੱਪਣੀ ਦੀ ਨਿੰਦਾ ਕਰਦੇ ਹੋਏ ਸ਼੍ਰੀ ਹੁਸੈਨ ਨੇ ਕਿਹਾ ਕਿ ਜਿਸ ਪਾਰਟੀ ਨੇ ਦੇਸ਼ 'ਚ ਐਮਰਜੈਂਸੀ ਲਗਾਇਆ ਉਹ ਅੱਜ ਜਾਂਚ ਏਜੰਸੀਆਂ 'ਤੇ ਸਵਾਲ ਚੁੱਕ ਰਹੀ ਹੈ।


Related News