ਭਾਜਪਾ ਨੇ ਕਿਤਾਬ ਦਾ ਹਵਾਲਾ ਦੇ ਕੇ ਸੋਨੀਆ ਗਾਂਧੀ ਤੇ ਰਾਹੁਲ ਤੋਂ ਮੰਗਿਆ ਅਸਤੀਫਾ
Tuesday, Mar 25, 2025 - 06:57 PM (IST)

ਨਵੀਂ ਦਿੱਲੀ, (ਭਾਸ਼ਾ)- ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਇਕ ਪੱਤਰਕਾਰ ਦੀ ਕਿਤਾਬ ਦਾ ਹਵਾਲਾ ਦਿੰਦੇ ਹੋਏ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ’ਤੇ ਹਮਲਾ ਬੋਲਿਆ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਉਹ ਕਥਿਤ ਇਤਾਲਵੀ ਵਿਚੋਲੇ ਓਟਾਵੀਓ ਕਵਾਤਰੋਚੀ ਨਾਲ ਆਪਣੇ ਸਬੰਧਾਂ ਬਾਰੇ ਪੂਰੀ ਜਾਣਕਾਰੀ ਨਹੀਂ ਦਿੰਦੇ, ਓਦੋਂ ਤੱਕ ਉਹ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦੇਣ।
ਭਾਜਪਾ ਬੁਲਾਰੇ ਗੌਰਵ ਭਾਟੀਆ ਨੇ ਦਾਅਵਾ ਕੀਤਾ ਕਿ ਚਿੱਤਰਾ ਸੁਬਰਮਣੀਅਮ ਵੱਲੋਂ ਆਪਣੀ ਕਿਤਾਬ ‘ਬੋਫਰਸ ਗੇਟ’ ਵਿਚ ਕੀਤੇ ਗਏ ‘ਵੱਡੇ ਖੁਲਾਸੇ’ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਵਾਤਰੋਚੀ ਨੇ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਉਨ੍ਹਾਂ ਦੀ ਪਤਨੀ ਸੋਨੀਆ ਗਾਂਧੀ ਨਾਲ ਆਪਣੀ ਨੇੜਤਾ ਦੀ ਵਰਤੋਂ ਰੱਖਿਆ ਸੌਦਿਆਂ ਨੂੰ ਅੰਤਿਮ ਰੂਪ ਦੇਣ ਵਿਚ ਕੀਤੀ। ਭਾਜਪਾ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਪ੍ਰੈੱਸ ਕਾਨਫਰੰਸ ਵਿਚ ਕੀਤੀਆਂ ਗਈਆਂ ਮੰਗਾਂ ’ਤੇ ਕਾਂਗਰਸ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।