ਭਾਜਪਾ ਚੋਣ ਕਮਿਸ਼ਨ ਦੀ ਆਜ਼ਾਦੀ ਕਰ ਰਹੀ ਹੈ ਖ਼ਤਮ : ਮਹਿਬੂਬਾ

Sunday, Nov 13, 2022 - 10:27 AM (IST)

ਭਾਜਪਾ ਚੋਣ ਕਮਿਸ਼ਨ ਦੀ ਆਜ਼ਾਦੀ ਕਰ ਰਹੀ ਹੈ ਖ਼ਤਮ : ਮਹਿਬੂਬਾ

ਸ਼੍ਰੀਨਗਰ (ਭਾਸ਼ਾ)- ਪੀਪੁਲਸ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਚੋਣ ਕਮਿਸ਼ਨ ਨੂੰ ਇਸ ਹੱਦ ਤੱਕ ਬਰਬਾਦ ਕਰਨ ਦਾ ਦੋਸ਼ ਲਗਾਇਆ ਕਿ ਹੁਣ ਉਹ ਆਜ਼ਾਦ ਸੰਸਥਾ ਨਹੀਂ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਭਾਜਪਾ ਦੀ ਸ਼ਾਖਾ ਬਣ ਗਈ ਹੈ। ਉਨ੍ਹਾਂ ਕਿਹਾ,''ਭਾਜਪਾ ਉਸ ਨੂੰ ਜੋ ਕੁਝ ਕਹੇਗੀ, ਉਹ ਉਹੀ ਕਰੇਗੀ।'' ਮੁਫਤੀ ਨੇ ਕਿਹਾ ਚੋਣ ਕਮਿਸ਼ਨ ਨੂੰ ਇਸ ਹੱਦ ਤੱਕ ਕਮਜ਼ੋਰ ਕਰ ਦਿੱਤਾ ਗਿਆ ਹੈ ਕਿ ਉਹ ਹੁਣ ਖੁਦਮੁਖਤਿਆਰ ਸੰਸਥਾ ਨਹੀਂ ਰਹੀ, ਜਿਸ ’ਤੇ ਦੇਸ਼ ਨੂੰ ਮਾਣ ਸੀ। ਸਾਡੇ ਚੋਣ ਕਮਿਸ਼ਨਾਂ ਨੂੰ ਚੋਣ ਕਰਵਾਉਣ ’ਚ ਮਾਹਿਰਾਂ ਦੀ ਸਲਾਹ ਲਈ ਹੋਰਨਾਂ ਦੇਸ਼ਾਂ ਤੋਂ ਸੱਦਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕਾਨੂੰਨ ਦੀ ਉਲੰਘਣਾ ਕਰਨ ਤੋਂ ਬਾਅਦ ਵੀ ਚੋਣ ਕਮਿਸ਼ਨ ਉਸ ਵਿਰੁੱਧ ਕਾਰਵਾਈ ਕਰਨ ’ਚ ਨਾਕਾਮ ਰਿਹਾ ਹੈ।

ਇਹ ਵੀ ਪੜ੍ਹੋ : ਮਮਤਾ ਦੇ ਮੰਤਰੀ ਨੇ ਰਾਸ਼ਟਰਪਤੀ 'ਤੇ ਕੀਤੀ ਇਤਰਾਜ਼ਯੋਗ ਟਿੱਪਣੀ, ਭਾਜਪਾ ਨੇ ਕੀਤੀ ਗ੍ਰਿਫ਼ਤਾਰੀ ਦੀ ਮੰਗ

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਚੋਣਾਂ ਖਾਤਿਰ ਕਸ਼ਮੀਰੀ ਪੰਡਿਤਾਂ ਦੇ ਦਰਦ ਦਾ ਫਾਇਦਾ ਚੁੱਕ ਰਹੀ ਹੈ। ਕਸ਼ਮੀਰੀ ਪੰਡਿਤ ਕਈ ਮਹੀਨਿਆਂ ਤੋਂ ਜੰਮੂ ’ਚ ਬੈਠੇ ਹਨ। ਉਹ ਮੰਗ ਕਰ ਰਹੇ ਹਨ ਕਿ ਜਦ ਤੱਕ ਕਸ਼ਮੀਰ ’ਚ ਹਾਲਾਤ ਠੀਕ ਨਹੀਂ ਹੁੰਦੇ, ਉਦੋਂ ਤੱਕ ਉਨ੍ਹਾਂ ਨੂੰ ਜੰਮੂ ’ਚ ਹੀ ਰਹਿਣ ਦਿੱਤਾ ਜਾਵੇ ਪਰ ਸਰਕਾਰ ਕਦੇ ਉਨ੍ਹਾਂ ਦੀ ਤਨਖਾਹ ਰੋਕ ਰਹੀ ਤੇ ਕਦੇ ਰਾਸ਼ਨ। ਭਾਜਪਾ ਨੂੰ ਕਿਸੇ ਦੀ ਪਰਵਾਹ ਨਹੀਂ, ਉਹ ਤਾਂ ਬੱਸ ਚੋਣਾਂ ਜਿੱਤਣਾ ਚਾਹੁੰਦੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News