ਭੜਕਾਊ ਬਿਆਨ ਨੂੰ ਲੈ ਕੇ ਭਾਜਪਾ ਪ੍ਰਦੇਸ਼ ਪ੍ਰਧਾਨ ਦਿਲੀਪ ਘੋਸ਼ ਵਿਰੁੱਧ ਕੇਸ ਦਰਜ
Wednesday, Aug 28, 2019 - 12:13 PM (IST)

ਕੋਲਕਾਤਾ— ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਦਿਲੀਪ ਘੋਸ਼ ਵਿਰੁੱਧ ਭੜਕਾਊ ਬਿਆਨ ਦੇਣ ਨੂੰ ਲੈ ਕੇ ਨੋਟਿਸ ਲੈਂਦੇ ਹੋਏ ਕੋਲਾਘਾਟ ਪੁਲਸ ਥਾਣੇ ’ਚ ਕੇਸ ਦਰਜ ਕੀਤਾ ਗਿਆ ਹੈ। ਖਬਰਾਂ ਅਨੁਸਾਰ ਦਿਲੀਪ ਘੋਸ਼ ਨੇ ਭੜਕਾਊ ਬਿਆਨ ਦਿੰਦੇ ਹੋਏ ਕਿਹਾ ਸੀ,‘‘ਟੀ.ਐੱਮ. ਗੁੰਡੇ ਅਤੇ ਪੁਲਸ ਵਿਰੁੱਧ ਨਾ ਡਰੋ। ਜੇਕਰ ਤੁਹਾਡੇ ਉੱਪਰ ਹਮਲੇ ਕੀਤੇ ਜਾਂਦੇ ਹਨ ਤਾਂ ਟੀ.ਐੱਮ.ਸੀ. ਵਰਕਰਾਂ ਅਤੇ ਪੁਲਸ ਕਰਮਚਾਰੀਆਂ ਨੂੰ ਕੁੱਟੋ। ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਅਸੀਂ ਉਸ ਨੂੰ ਮੈਨੇਜ ਕਰਾਂਗੇ।’’
ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ’ਚ ਲਗਾਤਾਰ ਭਾਜਪਾ ਅਤੇ ਰਾਜ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਦਰਮਿਆਨ ਆਪਸੀ ਸੰਘਰਸ਼ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਭਾਜਪਾ ਨੂੰ ਹਾਲ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਵੀ ਸੀਟਾਂ ’ਚ ਭਾਰੀ ਵਾਧਾ ਹੋਇਆ ਹੈ ਪਰ ਇਕ ਦੂਜੇ ਦੇ ਵਰਕਰ ਕੁੱਟਮਾਰ ਦੇ ਦੋਸ਼ ਲਗਾਉਂਦੇ ਰਹੇ ਹਨ।