‘ਆਪ’ ਦੇ ਕੰਮਾਂ ਨੂੰ ਰੋਕਣ ਲਈ ਝੂਠੀਆਂ ਸ਼ਿਕਾਇਤਾਂ ਦਰਜ ਕਰਵਾ ਰਹੀ ਹੈ ਭਾਜਪਾ : ਸਿਸੋਦੀਆ
Wednesday, Jun 22, 2022 - 10:31 AM (IST)
![‘ਆਪ’ ਦੇ ਕੰਮਾਂ ਨੂੰ ਰੋਕਣ ਲਈ ਝੂਠੀਆਂ ਸ਼ਿਕਾਇਤਾਂ ਦਰਜ ਕਰਵਾ ਰਹੀ ਹੈ ਭਾਜਪਾ : ਸਿਸੋਦੀਆ](https://static.jagbani.com/multimedia/2022_6image_10_31_149114459manishsisodia.jpg)
ਨਵੀਂ ਦਿੱਲੀ– ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ ’ਤੇ ਕੌਮੀ ਰਾਜਧਾਨੀ ’ਚ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਰੋਕਣ ਲਈ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਉਣ ਦਾ ਮੰਗਲਵਾਰ ਦੋਸ਼ ਲਾਇਆ।
ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਕੋਵਿਡ-19 ਮਹਾਮਾਰੀ ਦੌਰਾਨ ਇਥੇ 7 ਆਰਜ਼ੀ ਹਸਪਤਾਲਾਂ ਦੇ ਨਿਰਮਾਣ ’ਚ ਬੇਨਿਯਮੀਆਂ ਦੇ ਦੋਸ਼ਾਂ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਕੋਲ ਜਾਂਚ ਕਰਵਾਉਣ ਦੀ ਹੁਣੇ ਜਿਹੇ ਪ੍ਰਵਾਨਗੀ ਦਿੱਤੀ ਸੀ। ਉਸ ਤੋਂ ਕੁਝ ਦਿਨ ਬਾਅਦ ਸਿਸੋਦੀਆ ਨੇ ਟਿੱਪਣੀ ਕਰਦਿਆਂ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਈਮਾਨਦਾਰ ਸਰਕਾਰ ਹੈ। ਅਸੀਂ ਕਿਸੇ ਜਾਂਚ ਤੋਂ ਡਰਦੇ ਹਨੀਂ, ਭਾਜਪਾ ਦਿੱਲੀ ਸਰਕਾਰ ਵਲੋਂ ਵੱਖ-ਵੱਖ ਖੇਤਰਾਂ ’ਚ ਕੀਤੇ ਜਾ ਰਹੇ ਕੰਮਾਂ ਨੂੰ ਰੋਕਣ ਲਈ ਅਜਿਹੀਆਂ ਸ਼ਿਕਾਇਤਾਂ ਦਰਜ ਕਰਵਾ ਰਹੀ ਹੈ।