ਬੰਗਾਲ ’ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਲਈ 4 ਸੰਸਦ ਮੈਂਬਰਾਂ ਦੀ ਕਮੇਟੀ ਦਾ ਗਠਨ
Sunday, Jun 16, 2024 - 05:40 PM (IST)
ਨਵੀਂ ਦਿੱਲੀ, (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ’ਚ ਕਥਿਤ ਸਿਆਸੀ ਹਿੰਸਾ ਦੀ ਜਾਂਚ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਨੇ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਮੂਕ ਦਰਸ਼ਕ ਬਣੇ ਰਹਿਣ ਦਾ ਦੋਸ਼ ਲਾਇਆ।
ਇਸ ਕਮੇਟੀ ਵਿਚ ਪਾਰਟੀ ਦੇ ਸੰਸਦ ਮੈਂਬਰ ਬਿਪਲਬ ਕੁਮਾਰ ਦੇਬ, ਰਵੀਸ਼ੰਕਰ ਪ੍ਰਸਾਦ, ਬ੍ਰਿਜਲਾਲ ਅਤੇ ਕਵਿਤਾ ਪਾਟੀਦਾਰ ਸ਼ਾਮਲ ਹਨ। ਦੇਬ ਇਸ ਕਮੇਟੀ ਦੇ ਕੋਆਰਡੀਨੇਟਰ ਹਨ। ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਮਮਤਾ ਬੈਨਰਜੀ ਮੂਕ ਦਰਸ਼ਕ ਬਣੀ ਹੋਈ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਦੇ ਅਪਰਾਧੀ ਨਿਡਰਤਾ ਨਾਲ ਵਿਰੋਧੀ ਪਾਰਟੀ ਦੇ ਵਰਕਰਾਂ ਅਤੇ ਵੋਟਰਾਂ ’ਤੇ ਹਮਲਾ ਕਰਦੇ ਹਨ ਅਤੇ ਡਰਾਉਂਦੇ-ਧਨਕਾਉਂਦੇ ਹਨ।