ਕਸਾਬ ਨੂੰ ਫਾਂਸੀ ਦਿਵਾਉਣ ਵਾਲੇ ਨੂੰ ਭਾਜਪਾ ਨੇ ਦਿੱਤੀ ਟਿਕਟ

Sunday, Apr 28, 2024 - 11:51 AM (IST)

ਕਸਾਬ ਨੂੰ ਫਾਂਸੀ ਦਿਵਾਉਣ ਵਾਲੇ ਨੂੰ ਭਾਜਪਾ ਨੇ ਦਿੱਤੀ ਟਿਕਟ

ਨਵੀਂ ਦਿੱਲੀ/ਮੁੰਬਈ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ਨੀਵਾਰ ਨੂੰ ਮੁੰਬਈ ਉੱਤਰ ਮੱਧ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਪੂਨਮ ਮਹਾਜਨ ਦੀ ਜਗ੍ਹਾ ਮਸ਼ਹੂਰ ਵਕੀਲ ਉੱਜਵਲ ਦੇਵਰਾਵ ਨਿਕਮ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਨਿਕਮ ਮੁੰਬਈ ਅੱਤਵਾਦੀ ਹਮਲੇ ਦੇ ਮਾਮਲੇ ’ਚ ਸਰਕਾਰੀ ਵਕੀਲ ਸਨ। ਨਿਕਮ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਅਤੇ 26/11 ਦੇ ਹਮਲਿਆਂ ਤੋਂ ਬਾਅਦ ਫੜੇ ਗਏ ਅੱਤਵਾਦੀ ਅਜਮਲ ਕਸਾਬ ਦੇ ਮੁਕੱਦਮੇ ਵਰਗੇ ਕਈ ਮਹੱਤਵਪੂਰਨ ਮਾਮਲਿਆਂ ਵਿਚ ਵਿਸ਼ੇਸ਼ ਸਰਕਾਰੀ ਵਕੀਲ ਰਹੇ ਹਨ। 

ਮਰਹੂਮ ਭਾਜਪਾ ਨੇਤਾ ਪ੍ਰਮੋਦ ਮਹਾਜਨ ਦੀ ਧੀ ਪੂਨਮ ਮਹਾਜਨ 2014 ਅਤੇ 2019 ਵਿਚ ਮੁੰਬਈ ਉੱਤਰੀ ਮੱਧ ਸੀਟ ਤੋਂ ਚੁਣੀ ਗਈ ਸੀ। ਪੂਨਮ ਭਾਜਪਾ ਦੇ ਯੂਥ ਵਿੰਗ ਦੀ ਸਾਬਕਾ ਪ੍ਰਧਾਨ ਵੀ ਹੈ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਜਥੇਬੰਦੀ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪੂਨਮ ਦੀ ਟਿਕਟ ਕੱਟੀ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

DIsha

Content Editor

Related News