ਪੰਜਾਬ 'ਚ ਭਾਜਪਾ ਨੂੰ ਮਿਲੀ ਬੜ੍ਹਤ, PM ਮੋਦੀ ਨੇ ਸੰਸਦ 'ਚ ਗਿਣਾਏ ਅੰਕੜੇ

Tuesday, Jul 02, 2024 - 07:03 PM (IST)

ਪੰਜਾਬ 'ਚ ਭਾਜਪਾ ਨੂੰ ਮਿਲੀ ਬੜ੍ਹਤ, PM ਮੋਦੀ ਨੇ ਸੰਸਦ 'ਚ ਗਿਣਾਏ ਅੰਕੜੇ

ਨੈਸ਼ਨਲ ਡੈਸਕ : ਲੋਕ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਸ਼ਣ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਜਿਥੇ ਉਹ ਆਪਣੀ ਸਰਕਾਰ ਦੀਆਂ ਖ਼ਾਸ ਗੱਲ਼ਾਂ ਦਾ ਜ਼ਿਕਰ ਕਰ ਰਹੇ ਹਨ, ਉਥੇ ਹੀ ਉਹ ਆਪਣੀਆਂ ਵਿਰੋਧੀਆਂ ਪਾਰਟੀਆਂ 'ਤੇ ਤੰਜ ਵੀ ਕੱਸ ਰਹੇ ਹਨ। ਪੀਐੱਮ ਮੋਦੀ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਲੋਕ ਸਭਾ ਚੋਣਾਂ ਦੀ ਸਮਾਪਤੀ ਹੋਈ ਹੈ, ਜਿਸ ਵਿਚ ਸਾਡੀ ਸਰਕਾਰ ਨੂੰ ਲੋਕਾਂ ਦਾ ਬਹੁਤ ਪਿਆਰ ਮਿਲਿਆ ਹੈ। ਪੀਐੱਮ ਮੋਦੀ ਨੇ ਸੰਸਦ ਵਿਚ ਪੰਜਾਬ ਦਾ ਜ਼ਿਕਰ ਕਰਦੇ ਕਿਹਾ ਕਿ ਪੰਜਾਬ ਵਿਚ ਵੀ ਉਹਨਾਂ ਨੂੰ ਬੇਮਿਸਾਲ ਸਮਰਥਨ ਮਿਲਿਆ ਹੈ।

ਇਹ ਵੀ ਪੜ੍ਹੋ - PM ਮੋਦੀ ਨੇ ਕਾਂਗਰਸ 'ਤੇ ਕੱਸਿਆ ਤੰਜ,ਕਿਹਾ-ਕਾਂਗਰਸੀ ਨੇਤਾਵਾਂ ਦੀ ਬਿਆਨਬਾਜ਼ੀ ਨੇ ਫ਼ਿਲਮ ਸ਼ੋਲੇ ਨੂੰ ਪਿੱਛੇ ਛੱਡ ਦਿੱਤਾ

ਪੀਐੱਮ ਮੋਦੀ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਬੜ੍ਹਤ ਹੈ। ਪੰਜਾਬ ਦੇ ਲੋਕਾਂ ਦਾ ਆਸ਼ੀਰਵਾਰ ਇਸ ਵਾਰ ਸਾਡੇ ਨਾਲ ਹੈ, ਜਿਸ ਨਾਲ ਭਾਜਪਾ ਨਵੀਆਂ ਉਚਾਈਆਂ 'ਤੇ ਪਹੁੰਚ ਗਈ ਹੈ। ਮੋਦੀ ਨੇ ਕਿਹਾ ਕਿ ਕਾਂਗਰਸ ਨੂੰ ਲੱਗ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਦੇ ਸਾਨੂੰ ਹਰਾ ਦਿੱਤਾ ਪਰ ਉਹ ਇਹ ਨਹੀਂ ਜਾਣਦੇ ਕਿ ਪੰਜਾਬ ਵਿਚ ਭਾਜਪਾ ਦਾ ਵੋਟ ਬੈਂਕ ਪਿਛਲੀ ਵਾਰ ਦੇ ਮੁਕਾਬਲੇ ਵਧਿਆ ਹੈ। ਪੀਐੱਮ ਮੋਦੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਤਿੰਨ ਰਾਜਾਂ ਮਹਾਰਾਸ਼ਟਰ, ਹਰਿਆਣਾ ਅਤੇ ਝਾਰਖੰਡ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਸਾਨੂੰ ਪਿਛਲੀਆਂ ਵਿਧਾਨ ਸਭਾ ਵਿੱਚ ਤਿੰਨ ਰਾਜਾਂ ਵਿੱਚ ਜੋ ਵੋਟਾਂ ਮਿਲੀਆਂ ਸਨ, ਉਸ ਤੋਂ ਵੱਧ ਵੋਟਾਂ ਮਿਲਣ ਦੀ ਇਸ ਵਾਰ ਉਮੀਦ ਹੈ।

ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News