ਭਾਜਪਾ ਸਰਕਾਰ ਨੇ ਹੁਣ ਤੱਕ 9 ਲੱਖ ਤੋਂ ਵੱਧ ਨੌਕਰੀਆਂ ਦਿੱਤੀਆਂ : ਜਤਿੰਦਰ ਸਿੰਘ
Tuesday, Sep 26, 2023 - 04:26 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ 2014 ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ.ਡੀ.ਏ.) ਸਰਕਾਰ ਨੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ 9 ਲੱਖ ਤੋਂ ਵੱਧ ਲੋਕਾਂ ਦੀ ਭਰਤੀ ਕੀਤੀ ਹੈ, ਜਦਕਿ ਪਿਛਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਸਰਕਾਰ ਦੇ ਪਹਿਲੇ 9 ਸਾਲਾਂ ਦੌਰਾਨ 6 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ ਗਿਆ ਸੀ। ਜਤਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਦੀ ਅਗਵਾਈ 'ਚ ਇੱਥੇ ਆਯੋਜਿਤ ਰੁਜ਼ਗਾਰ ਮੇਲੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ 9 ਸਾਲਾਂ 'ਚ ਨਾ ਸਿਰਫ਼ ਨੌਕਰੀਆਂ ਪੈਦਾ ਹੋਈਆਂ ਹਨ ਸਗੋਂ ਪ੍ਰਧਾਨ ਮੰਤਰੀ ਨੇ ਨੌਜਵਾਨਾਂ 'ਚ ਇਸ ਗੱਲ ਨੂੰ ਲੈ ਕੇ ਜਾਗਰੂਕਤਾ ਵੀ ਪੈਦਾ ਕੀਤੀ ਹੈ ਕਿ ਰੁਜ਼ਗਾਰ ਦਾ ਮਤਲਬ ਸਿਰਫ਼ ਸਰਕਾਰੀ ਨੌਕਰੀਆਂ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸੇ ਲਈ ਸਟਾਰਟ-ਅਪ ਦੀ ਗਿਣਤੀ ਲਗਭਗ 350-400 ਤੋਂ ਵੱਧ ਕੇ 1.25 ਲੱਖ ਹੋ ਗਈ ਹੈ।
ਇਹ ਵੀ ਪੜ੍ਹੋ : AC ਲਗਾ ਕੇ ਸੌਂ ਗਿਆ ਡਾਕਟਰ, ਨਿੱਜੀ ਕਲੀਨਿਕ 'ਚ ਦਾਖ਼ਲ 2 ਨਵਜਨਮੇ ਬੱਚਿਆਂ ਨਾਲ ਵਾਪਰਿਆ ਭਾਣਾ
ਉਨ੍ਹਾਂ ਨੇ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਤੁਸੀਂ (ਪ੍ਰਧਾਨ ਮੰਤਰੀ ਨੇ) ਪੁਲਾੜ ਖੇਤਰ ਨੂੰ ਵੀ ਖੋਲ੍ਹ ਦਿੱਤਾ ਹੈ ਅਤੇ (ਇਸ ਖੇਤਰ 'ਚ) ਸਟਾਰਟਅੱਪ ਦੀ ਗਿਣਤੀ ਚਾਰ ਤੋਂ ਵੱਧ ਕੇ 150 ਹੋ ਗਈ ਹੈ। ਵਿਸ਼ੇਸ਼ ਰੂਪ ਨਾਲ, ਚੰਦਰਯਾਨ-3 ਦੀ ਸਫ਼ਲਤਾ ਤੋਂ ਬਾਅਦ ਪੁਲਾੜ ਖੇਤਰ 'ਚ ਨੌਜਵਾਨਾਂ ਦਰਮਿਆਨ ਜ਼ਬਰਦਸਤ ਰੁਚੀ ਦੇਖੀ ਗਈ ਹੈ।'' ਜਤਿੰਦਰ ਸਿੰਘ ਨੇ ਕਿਹਾ ਕਿ ਰਾਜਗ ਦੇ ਕਾਰਜਕਾਲ 'ਚ ਰੁਜ਼ਗਾਰ ਅਤੇ ਤਰੱਕੀ 'ਚ ਕਾਫ਼ੀ ਵਾਧਾ ਹੋਇਆ। ਮੰਤਰੀ ਨੇ ਕਿਹਾ,''ਯੂ.ਪੀ.ਏ. ਸਰਕਾਰ ਦੇ ਪਹਿਲੇ 9 ਸਾਲ 'ਚ ਮੁਸ਼ਕਲ ਨਾਲ 6 ਲੱਖ ਸਰਕਾਰੀ ਨੌਕਰੀਆਂ ਪੈਦਾ ਹੋਈਆਂ। ਤੁਹਾਡੇ (ਪ੍ਰਧਾਨ ਮੰਤਰੀ ਦੇ) ਕਾਰਜਕਾਲ 'ਚ 9 ਲੱਕ ਤੋਂ ਵੱਧ ਅਹੁਦਿਆਂ 'ਤੇ ਭਰਤੀਆਂ ਕੀਤੀਆਂ ਗਈਆਂ ਹਨ।'' ਉਨ੍ਹਾਂ ਕਿਹਾ ਕਿ ਯੂ.ਪੀ.ਏ. ਦੇ ਸ਼ਾਸਨ 'ਚ ਕੁਝ ਲੋਕ ਉਸੇ ਅਹੁਦੇ ਤੋਂ ਸੇਵਾਮੁਕਤ ਹੋ ਜਾਂਦੇ ਸਨ, ਜਿਸ ਅਹੁਦੇ 'ਤੇ ਉਨ੍ਹਾਂ ਦੀ ਭਰਤੀ ਹੋਈ ਸੀ, ਜਸਿ ਨਾਲ ਉਹ ਨਿਰਾਸ਼ ਸਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਵੱਡੇ ਪੈਮਾਨੇ 'ਤੇ ਤਰੱਕੀ ਕੀਤੀ। ਰੁਜ਼ਗਾਰ ਮੇਲਾ ਮੰਗਲਵਾਰ ਨੂੰ ਦੇਸ਼ ਭਰ 'ਚ 46 ਥਾਵਾਂ 'ਤੇ ਆਯੋਜਿਤ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪੂਰੇ ਭਾਰਤ 'ਚ ਲਗਭਗ 51 ਹਜ਼ਾਰ ਨਿਯੁਕਤੀ ਪੱਤਰ ਵੰਡੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8