ਭਾਜਪਾ ਨੇ ਗੁਜਰਾਤ ਨੂੰ ਲੁੱਟ ਲਿਆ ਹੈ, ਸਰਕਾਰ ਬਣਦੇ ਹੀ ਬੰਦ ਕਰਾਂਗੇ ਭ੍ਰਿਸ਼ਟਾਚਾਰ : ਅਰਵਿੰਦ ਕੇਜਰੀਵਾਲ

Friday, Oct 28, 2022 - 03:31 PM (IST)

ਅਹਿਮਦਾਬਾਦ- ਗੁਜਰਾਤ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਵਾਰ ਮੁੜ ਗੁਜਰਾਤ ਦੌਰੇ 'ਤੇ ਹਨ। ਪੰਚਮਹਾਲ 'ਚ ਕੇਜਰੀਵਾਲ ਨੇ ਜਨਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਭਾਜਪਾ 'ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਗੁਜਰਾਤ ਨੂੰ ਲੁੱਟ ਲਿਆ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ 'ਚ ਸਿਰਫ਼ ਨੇਤਾਵਾਂ ਦਾ ਵਿਕਾਸ ਹੋਇਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਹੀ ਭ੍ਰਿਸ਼ਟਾਚਾਰ ਬੰਦ ਕਰਾਂਗੇ। 

 

ਉਨ੍ਹਾਂ ਕਿਹਾ ਕਿ ਇਕ ਵੀ ਪੈਸਾ ਖਾਣ ਨਹੀਂ ਦੇਵਾਂਗੇ। ਕੇਜਰੀਵਾਲ ਨੇ ਕਿਹਾ ਕਿ ਮੈਨੂੰ ਗੁਜਰਾਤ ਦੇ ਲੋਕਾਂ ਤੋਂ ਬਹੁਤ ਪਿਆਰ ਮਿਲ ਰਿਹਾ ਹੈ। ਉਨ੍ਹਾਂ ਕਿਹਾ,''ਮੈਨੂੰ ਪਤਾ ਹੈ ਕਿ ਤੁਸੀਂ ਲੋਕ ਮਹਿੰਗਾਈ ਤੋਂ ਪਰੇਸ਼ਾਨ ਹੋ। ਸਰਕਾਰ ਬਣਦੇ ਹੀ ਤੁਹਾਨੂੰ ਮਹਿੰਗਾਈ ਤੋਂ ਛੁਟਕਾਰਾ ਦਿਵਾਵਾਂਗਾ।'' ਕੇਜਰੀਵਾਲ ਨੇ ਕਿਹਾ ਕਿ ਇਕ ਮਾਰਚ ਦੇ ਬਾਅਦ ਤੋਂ ਬਿਜਲੀ ਦਾ ਬਿੱਲ ਜ਼ੀਰੋ ਆਏਗਾ। 24 ਘੰਟੇ ਬਿਜਲੀ ਵੀ ਆਏਗੀ। ਉਨ੍ਹਾਂ ਕਿਹਾ ਕਿ ਤੁਹਾਡਾ ਬਿਜਲੀ ਬਿੱਲ ਤੁਹਾਡਾ ਬੇਟਾ ਭਰੇਗਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News