ਭਾਜਪਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਬੈਠਕ
Saturday, Aug 24, 2024 - 01:19 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪਾਰਟੀ ਨੇਤਾਵਾਂ ਨਾਲ ਲੰਬੀ ਬੈਠਕ ਕੀਤੀ। ਇਹ ਬੈਠਕ ਅਜਿਹੇ ਸਮੇਂ 'ਚ ਹੋਈ ਜਦੋਂ ਪਾਰਟੀ ਰਾਜ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵਿਤ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ ਦੇ ਨਾਲ-ਨਾਲ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ 'ਚ ਹੈ। ਬੈਠਕ 'ਚ ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ ਰਵਿੰਦਰ ਰੈਨਾ, ਦੇਵੇਂਦਰ ਸਿੰਘ ਰਾਣਾ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਵੀ ਮੌਜੂਦ ਸਨ। ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਅਤੇ ਪਾਰਟੀ ਦੇ ਰਾਜ ਦੇ ਚੋਣ ਇੰਚਾਰਜ ਰਾਮ ਮਾਧਵ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਵੀ ਚਰਚਾ 'ਚ ਸ਼ਾਮਲ ਸਨ।
ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ ਕਰਨ ਲਈ ਅਗਲੇ ਕੁਝ ਦਿਨਾਂ 'ਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਹੋਣ ਦੀ ਸੰਭਾਵਨਾ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਦੀ 90 ਮੈਂਬਰੀ ਵਿਧਾਨ ਸਭਾ ਲਈ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਤਿੰਨ ਪੜਾਵਾਂ 'ਚ ਵੋਟਿੰਗ ਹੋਣੀ ਹੈ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਸਾਲ 2014 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ, ਜਦੋਂ ਜੰਮੂ-ਕਸ਼ਮੀਰ ਇਕ ਪੂਰਨ ਰਾਜ ਸੀ, ਭਾਜਪਾ ਨੇ 25 ਸੀਟਾਂ ਜਿੱਤੀਆਂ ਸਨ। ਪਾਰਟੀ ਵਿਸ਼ੇਸ਼ ਰੂਪ ਨਾਲ 2014 ਤੋਂ ਭਾਜਪਾ ਦਾ ਗੜ੍ਹ ਰਹੇ ਜੰਮੂ ਖੇਤਰ 'ਚ ਕਾਂਗਰਸ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੇ ਨੈਸ਼ਨਲ ਕਾਨਫਰੰਸ ਨਾਲ ਗਠਜੋੜ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8