ਭਾਜਪਾ ਦੇ ਇਕਬਾਲ ਸਿੰਘ ਹੋਣਗੇ ਦਿੱਲੀ ਦੇ ਨਵੇਂ ਮੇਅਰ, ''ਆਪ'' ਨੇ ਚੋਣ ਤੋਂ ਬਣਾਈ ਦੂਰੀ
Tuesday, Apr 22, 2025 - 09:42 AM (IST)

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੇ ਸਰਦਾਰ ਰਾਜਾ ਇਕਬਾਲ ਸਿੰਘ ਦਿੱਲੀ ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਆਮ ਆਦਮੀ ਪਾਰਟੀ ਨੇ ਇਸ ਚੋਣ ਤੋਂ ਦੂਰੀ ਬਣਾ ਕੇ ਰੱਖਣ ਦਾ ਫੈਸਲਾ ਕੀਤਾ ਹੈ। ਵਿਧਾਨ ਸਭਾ ਚੋਣਾਂ ’ਚ ਆਪਣੀ ਹਾਰ ਤੋਂ ਬਾਅਦ ਪਾਰਟੀ ਨੇ ਦਿੱਲੀ ਦੇ ਮੇਅਰ ਦੀ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਸਾਬਕਾ ਮੁੱਖ ਮੰਤਰੀ ਆਤਿਸ਼ੀ ਤੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ। ਚੋਣ 25 ਅਪ੍ਰੈਲ ਨੂੰ ਹੋਣੀ ਹੈ।
ਇਹ ਵੀ ਪੜ੍ਹੋ : ਓਏ ਛੋਟੂ, ਪੁਲਸ ਪਿਆਰ ਵੀ ਕਰਦੀ ਆ...! 3 ਬੱਚਿਆਂ ਨੂੰ ਛੱਡ ਪ੍ਰੇਮੀ ਨਾਲ ਫਰਾਰ ਹੋਈ ਲੇਡੀ ਕਾਂਸਟੇਬਲ
ਇਕ ਪ੍ਰੈੱਸ ਕਾਨਫਰੰਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਵੀ ਦਿੱਲੀ ਨਗਰ ਨਿਗਮ ਦੀ ਚੋਣ ਨੂੰ ਰੁਕਵਾ ਦਿੱਤਾ ਸੀ। ਹੱਦਬੰਦੀ ਦੌਰਾਨ ਵਾਰਡਾਂ ਨੂੰ ਏਧਰ-ਓਧਰ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੱਦਬੰਦੀ ਦੌਰਾਨ ਭਾਰੀ ਬੇਨਿਯਮੀਆਂ ਤੇ ਭ੍ਰਿਸ਼ਟਾਚਾਰ ਹੋਇਆ। ਇਸ ਦੇ ਬਾਵਜੂਦ ਭਾਜਪਾ ਚੋਣ ਹਾਰ ਗਈ ਅਤੇ ‘ਆਪ’ ਦੀ ਸਰਕਾਰ ਬਣ ਗਈ। ਇਸ ਤੋਂ ਬਾਅਦ ਵੀ ਭਾਜਪਾ ਕੌਂਸਲਰਾਂ ਨੇ ਨਗਰ ਨਿਗਮ ਦੀਆਂ ਮੀਟਿੰਗਾਂ ’ਚ ਬਹੁਤ ਤਮਾਸ਼ਾ ਕੀਤਾ। ਸੌਰਭ ਨੇ ਕਿਹਾ ਕਿ ਭਾਜਪਾ ਸਾਡੇ ਕੌਂਸਲਰਾਂ ਨੂੰ ਡਰਾ-ਧਮਕਾ ਕੇ ਤੇ ਲਾਲਚ ਦੇ ਕੇ ਆਪਣੇ ਪੱਖ ’ਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਅਸੀਂ ਇਸ ਵਾਰ ਮੇਅਰ ਦੀ ਚੋਣ ਲਈ ਆਪਣਾ ਉਮੀਦਵਾਰ ਨਹੀਂ ਉਤਾਰਾਂਗੇ। ‘ਆਪ’ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ ਦੇ ਮੇਅਰ ਲਈ ਭਾਜਪਾ ਦੇ ਉਮੀਦਵਾਰ ਦੀ ਬਿਨਾਂ ਮੁਕਾਬਲਾ ਚੋਣ ਹੁਣ ਤੈਅ ਹੈ। ਭਾਜਪਾ ਨੇ ਮੇਅਰ ਲਈ ਸਰਦਾਰ ਰਾਜਾ ਇਕਬਾਲ ਸਿੰਘ ਤੇ ਡਿਪਟੀ ਮੇਅਰ ਲਈ ਜੈ ਭਗਵਾਨ ਯਾਦਵ ਨੂੰ ਉਮੀਦਵਾਰ ਬਣਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8