ਭਾਜਪਾ ਨੇ ਸਾਡੇ ਵਿਧਾਇਕ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਵੀ ਉਨ੍ਹਾਂ ਦੇ ਤੋੜਾਂਗੇ : ਕਮਲਨਾਥ

Tuesday, Jan 22, 2019 - 06:29 PM (IST)

ਭਾਜਪਾ ਨੇ ਸਾਡੇ ਵਿਧਾਇਕ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਵੀ ਉਨ੍ਹਾਂ ਦੇ ਤੋੜਾਂਗੇ : ਕਮਲਨਾਥ

ਨਵੀਂ ਦਿੱਲੀ- ਕਰਨਾਟਕ ਤੋਂ ਬਾਅਦ ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਭਾਜਪਾ 'ਤੇ ਆਪਣੀ ਸਰਕਾਰ ਨੂੰ ਅਸਥਿਰ ਕਰਨ ਦਾ ਦੋਸ਼ ਲਾਇਆ ਹੈ। ਕਾਂਗਰਸ ਦਾ ਕਹਿਣਾ ਹੈ ਕਿ ਭਾਜਪਾ ਸੂਬੇ 'ਚ 'ਆਪ੍ਰੇਸ਼ਨ ਲੋਟਸ' ਚਲਾਉਣ ਦਾ ਯਤਨ ਕਰ ਰਹੀ ਹੈ। ਕਾਂਗਰਸ ਦੇ 5 ਵਿਧਾਇਕਾਂ ਨੇ ਮੁੱਖ ਮੰਤਰੀ ਕਮਲਨਾਥ ਨੂੰ ਦੱਸਿਆ ਹੈ ਕਿ ਭਾਜਪਾ ਨੇ ਉਨ੍ਹਾਂ ਨਾਲ ਸੰਪਰਕ ਸਥਾਪਿਤ ਕੀਤਾ ਹੈ। ਉਨ੍ਹਾਂ ਨੂੰ ਕਾਂਗਰਸ ਨਾਲੋਂ ਨਾਤਾ ਤੋੜਨ ਲਈ ਲਾਲਚ ਦਿੱਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਕਾਂਗਰਸ ਸਰਕਾਰ ਨੂੰ ਸੰਕਟ 'ਚ ਪਾਇਆ ਜਾ ਸਕੇ।

ਕਮਲਨਾਥ ਨੇ ਮੰਗਲਵਾਰ ਦਾਅਵਾ ਕੀਤਾ ਕਿ ਇਸ ਸਭ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੂੰ ਕੋਈ ਖਤਰਾ ਨਹੀਂ, ਉਲਟਾ ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਭਾਜਪਾ ਦੇ 5 ਵਿਧਾਇਕ ਉਨ੍ਹਾਂ ਦੇ ਸੰਪਰਕ 'ਚ ਹਨ। ਇਹ ਵਿਧਾਇਕ ਭਾਜਪਾ 'ਚ ਆਪਣੇ ਭਵਿੱਖ ਨੂੰ ਲੈ ਕੇ ਉਲਝਣ 'ਚ ਹਨ। ਜੇ ਭਾਜਪਾ ਨੇ ਸਾਡੇ ਕਾਂਗਰਸੀ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਭਾਜਪਾ ਦੇ ਵਿਧਾਇਕਾਂ ਨੂੰ ਵੀ ਤੋੜਾਂਗੇ।


author

Iqbalkaur

Content Editor

Related News