ਦੇਸ਼ ਨੂੰ ਜਾਤ, ਨਸਲ ਤੇ ਧਰਮ ਦੇ ਨਾਂ ’ਤੇ ਵੰਡ ਰਹੀ ਹੈ ਭਾਜਪਾ : ਰਾਹੁਲ

Sunday, Jan 21, 2024 - 12:36 PM (IST)

ਦੇਸ਼ ਨੂੰ ਜਾਤ, ਨਸਲ ਤੇ ਧਰਮ ਦੇ ਨਾਂ ’ਤੇ ਵੰਡ ਰਹੀ ਹੈ ਭਾਜਪਾ : ਰਾਹੁਲ

ਈਟਾਨਗਰ, (ਭਾਸ਼ਾ)- ਕਾਂਗਰਸ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਸ਼ਨੀਵਾਰ ਅਰੁਣਾਚਲ ਪ੍ਰਦੇਸ਼ ਵਿਚ ਦਾਖਲ ਹੋਣ ਦੇ ਤੁਰੰਤ ਬਾਅਦ ਰਾਹੁਲ ਗਾਂਧੀ ਨੇ ਭਾਜਪਾ ’ਤੇ ਜਾਤ, ਨਸਲ ਅਤੇ ਧਰਮ ਦੇ ਨਾਂ ’ਤੇ ਦੇਸ਼ ਨੂੰ ਵੰਡਣ ਦਾ ਦੋਸ਼ ਲਾਇਆ।

ਦੋਈਮੁਖ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਦੋਸ਼ ਲਾਇਆ ਕਿ ਭਾਜਪਾ ਧਰਮ ਅਤੇ ਭਾਸ਼ਾ ਦੇ ਨਾਂ ’ਤੇ ਲੋਕਾਂ ਨੂੰ ਆਪਸ ’ਚ ਲੜਨ ਲਈ ਉਕਸਾਉਂਦੀ ਹੈ। ਭਾਜਪਾ ਕੁਝ ਵੱਡੇ ਉਦਯੋਗਪਤੀਆਂ ਦੇ ਹਿੱਤਾਂ ਲਈ ਕੰਮ ਕਰਦੀ ਹੈ ਨਾ ਕਿ ਉਨ੍ਹਾਂ ਲੋਕਾਂ ਦੇ ਹਿੱਤਾਂ ਲਈ ਜੋ ਬਹੁਤ ਵਧੇਰੇ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਦੂਜੇ ਪਾਸੇ ਕਾਂਗਰਸ ਲੋਕਾਂ ਨੂੰ ਇਕਜੁੱਟ ਕਰਨ ਅਤੇ ਉਨ੍ਹਾਂ ਦੀ ਬਿਹਤਰੀ ਲਈ ਕੰਮ ਕਰਦੀ ਹੈ।

ਕਾਂਗਰਸ ਨੇਤਾ ਨੇ ਕਿਹਾ ਕਿ 6,713 ਕਿਲੋਮੀਟਰ ਲੰਬੀ ‘ਭਾਰਤ ਜੋੜੋ ਨਿਆਏ ਯਾਤਰਾ’ ਦਾ ਮੰਤਵ ਉੱਤਰੀ-ਪੂਰਬੀ ਖੇਤਰ ਦੇ ਲੋਕਾਂ ਦੇ ਦੁੱਖਾਂ ਨੂੰ ਉੱਚਾ ਚੁੱਕਣਾ' ਹੈ। ਇਹ ਯਾਤਰਾ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋਈ ਸੀ ਤੇ 20 ਮਾਰਚ ਨੂੰ ਮੁੰਬਈ ਵਿੱਚ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ 'ਅਸੀਂ ਅਰੁਣਾਚਲ ਪ੍ਰਦੇਸ਼ ਨੂੰ ਸੂਬੇ ਦਾ ਦਰਜਾ ਦਿੱਤਾ। ਸਾਡੀ ਪਾਰਟੀ ਗਰੀਬਾਂ ਦੇ ਮੁੱਦੇ ਉਠਾਉਣ ਤੇ ਨੌਜਵਾਨਾਂ, ਔਰਤਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਹਮੇਸ਼ਾ ਤਿਆਰ ਹੈ।

ਉਨ੍ਹਾਂ ਦੇਸ਼ ’ਚ ਬੇਰੁਜ਼ਗਾਰੀ ਲਈ ਭਾਜਪਾ ’ਤੇ ਵੀ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਭਾਜਪਾ ਦੇ ਰਾਜ ’ਚ ਸਰਕਾਰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਤਿਆਰ ਨਹੀਂ ਹੈ । ਸਵੇਰ ਤੋਂ ਸ਼ਾਮ ਤੱਕ ਮੈਂ ਕਈ ਘੰਟੇ ਸਫ਼ਰ ਕਰਦਾ ਹਾਂ। ਵੱਖ-ਵੱਖ ਥਾਵਾਂ ’ਤੇ ਰੁਕ ਕੇ ਲੋਕਾਂ ਦੇ ਦੁੱਖ-ਦਰਦ ਵੀ ਸੁਣਦਾ ਹਾਂ।


author

Rakesh

Content Editor

Related News