ਦਿੱਲੀ ''ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ''ਆਪ'' ਵਿਧਾਇਕ
Tuesday, Apr 09, 2024 - 04:15 AM (IST)
ਨਵੀਂ ਦਿੱਲੀ — ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸੋਮਵਾਰ ਨੂੰ ਦਿੱਲੀ ਵਿਧਾਨ ਸਭਾ 'ਚ ਦੋਸ਼ ਲਗਾਇਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਰਾਸ਼ਟਰੀ ਰਾਜਧਾਨੀ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਸਤੂਰਬਾ ਨਗਰ ਤੋਂ 'ਆਪ' ਵਿਧਾਇਕ ਮਦਨ ਲਾਲ ਨੇ 'ਦਿੱਲੀ 'ਚ ਗੈਰ-ਸੰਵਿਧਾਨਕ ਤੌਰ 'ਤੇ ਰਾਸ਼ਟਰਪਤੀ ਸ਼ਾਸਨ ਲਗਾਉਣ ਦੀਆਂ ਕੋਸ਼ਿਸ਼ਾਂ' 'ਤੇ ਚਰਚਾ ਦੌਰਾਨ ਦਾਅਵਾ ਕੀਤਾ ਕਿ ਭਾਜਪਾ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਬਾਅਦ ਅਸਤੀਫਾ ਦੇਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ- ਏਲੀਅਨਸ਼ਿਪ ਵਰਗਾ ਦਿਖਾਈ ਦਿੰਦੈ ਇਹ ਫਾਈਟਰ ਜੈਟ, ਅਮਰੀਕਾ ਨੇ 40 ਸਾਲ ਪਹਿਲਾਂ ਹੀ ਕਰ ਲਿਆ ਸੀ ਤਿਆਰ
ਉਨ੍ਹਾਂ ਕਿਹਾ, “ਦਿੱਲੀ ਵਿੱਚ ਐਮਰਜੈਂਸੀ ਵਰਗੀ ਸਥਿਤੀ ਪੈਦਾ ਹੋ ਗਈ ਹੈ। ਲੈਫਟੀਨੈਂਟ ਗਵਰਨਰ (ਵੀ. ਕੇ. ਸਕਸੈਨਾ) ਕਹਿ ਰਹੇ ਹਨ ਕਿ ਉਹ ਕੇਜਰੀਵਾਲ ਨੂੰ ਜੇਲ੍ਹ ਤੋਂ ਸਰਕਾਰ ਨਹੀਂ ਚਲਾਉਣ ਦੇਣਗੇ।'' ਕੇਜਰੀਵਾਲ ਨੂੰ 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਨ੍ਹਾਂ ਦੀ ਸਰਕਾਰ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹਨ। ਮਦਨ ਲਾਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੂੰ ਡਰਾਉਣ ਲਈ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਲਿਵ-ਇਨ 'ਚ ਰਹਿ ਰਹੀ ਪਾਰਟਨਰ ਦਾ ਕੀਤਾ ਬੇਰਹਿਮੀ ਨਾਲ ਕਤਲ, ਅਲਮਾਰੀ 'ਚ ਲੁਕਾਈ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e