ਭਾਜਪਾ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਲਈ ਆਪਣੇ ਸੰਸਦ ਮੈਂਬਰਾਂ ਨੂੰ ਜਾਰੀ ਕੀਤਾ ਵ੍ਹਿਪ

09/14/2023 5:07:31 PM

ਨਵੀਂ ਦਿੱਲੀ- ਭਾਜਪਾ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਕੇ 18 ਸਤੰਬਰ ਤੋਂ ਸ਼ੁਰੂ ਹੋ ਰਹੇ 5 ਦਿਨਾਂ ਸੰਸਦ ਸੈਸ਼ਨ ਦੌਰਾਨ ਆਪਣੀ ਹਾਜ਼ਰੀ ਯਕੀਨੀ ਕਰਨ ਨੂੰ ਕਿਹਾ ਹੈ। ਪਾਰਟੀ ਆਗੂਆਂ ਨੇ ਦੱਸਿਆ ਕਿ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਵ੍ਹਿੱਪ ਜਾਰੀ ਕਰ ਦਿੱਤਾ ਗਿਆ ਹੈ। ਇਕ ਦਿਨ ਪਹਿਲਾਂ ਹੀ ਸਰਕਾਰ ਨੇ ਸੈਸ਼ਨ ਦੇ ਪਹਿਲੇ ਦਿਨ ਸੰਵਿਧਾਨ ਸਭਾ ਤੋਂ ਲੈ ਕੇ ਅੱਜ ਤੱਕ ਸੰਸਦ ਦੀ 75 ਸਾਲ ਦੀ ਯਾਤਰਾ, ਪ੍ਰਾਪਤੀਆਂ, ਤਜ਼ਰਬਿਆਂ ਅਤੇ ਸੀਖ 'ਤੇ ਇਕ ਵਿਸ਼ੇਸ਼ ਚਰਚਾ ਨੂੰ ਕਾਰਵਾਈ 'ਚ ਸੂਚੀਬੱਧ ਕੀਤਾ ਹੈ। ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਬਿੱਲ ਨੂੰ ਵੀ ਕਾਰਵਾਈ 'ਚ ਸੂਚੀਬੱਧ ਕੀਤਾ ਹੈ।

ਇਹ ਵੀ ਪੜ੍ਹੋ- ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ 'ਚ 5 ਦਿਨ ਮੀਂਹ ਦੀ ਸੰਭਾਵਨਾ, ਪੰਜਾਬ ਸਣੇ ਜਾਣੋ ਹੋਰ ਸੂਬਿਆਂ ਦਾ ਹਾਲ

ਦੱਸ ਦੇਈਏ ਕਿ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਪੁਰਾਣੇ ਸੰਸਦ ਭਵਨ 'ਚ ਹੋਵੇਗੀ ਅਤੇ ਅਗਲੇ ਦਿਨ ਕਾਰਵਾਈ ਨਵੇਂ ਭਵਨ ਵਿਚ ਹੋਣ ਦੀ ਸੰਭਾਵਨਾ ਹੈ। ਸਰਕਾਰ ਨੇ 18 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ 5 ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ 17 ਸਤੰਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਸਰਕਾਰ ਕੁਝ ਹੈਰਾਨੀਜਨਕ ਕਾਨੂੰਨ ਲਿਆ ਸਕਦੀ ਹੈ। ਕਾਂਗਰਸ ਨੇ ਵੀ ਆਪਣੇ ਸੰਸਦ ਮੈਂਬਰਾਂ ਨੂੰ ਵੀ ਵ੍ਹਿਪ ਜਾਰੀ ਕੀਤਾ ਹੈ। ਦੱਸ ਦੇਈਏ ਕਿ ਵ੍ਹਿਪ ਇਕ ਸਿਆਸੀ ਪਾਰਟੀ ਵਲੋਂ ਜਾਰੀ ਕੀਤਾ ਗਿਆ ਇਕ ਲਿਖਤੀ ਹੁਕਮ ਹੁੰਦਾ ਹੈ, ਜਿਸ ਦੀ ਪਾਰਟੀ ਮੈਂਬਰਾਂ ਨੂੰ ਲਾਜ਼ਮੀ ਤੌਰ 'ਤੇ ਪਾਲਣਾ ਕਰਨੀ ਪੈਂਦੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਅੱਤਵਾਦੀਆਂ ਨਾਲ ਐਨਕਾਊਂਟਰ 'ਚ 3 ਵੱਡੇ ਅਫ਼ਸਰ ਸ਼ਹੀਦ, 2 ਅੱਤਵਾਦੀ ਢੇਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News