ਭਾਜਪਾ ਨੇ ਜੰਮੂ-ਕਸ਼ਮੀਰ ''ਚ ਚਾਰ ਰਾਜ ਸਭਾ ਸੀਟਾਂ ਲਈ ਤਿੰਨ ਉਮੀਦਵਾਰਾਂ ਦਾ ਕੀਤਾ ਐਲਾਨ
Sunday, Oct 12, 2025 - 11:38 AM (IST)

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀਆਂ ਚਾਰ ਰਾਜ ਸਭਾ ਸੀਟਾਂ ਲਈ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ, ਜੋ 24 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲੜ ਰਹੇ ਹਨ। ਇਨ੍ਹਾਂ ਵਿੱਚ ਪਾਰਟੀ ਦੀ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਸਤਪਾਲ ਸ਼ਰਮਾ ਅਤੇ ਦੋ ਹੋਰ ਉਮੀਦਵਾਰ, ਗੁਲਾਮ ਮੁਹੰਮਦ ਮੀਰ ਅਤੇ ਰਾਕੇਸ਼ ਮਹਾਜਨ ਸ਼ਾਮਲ ਹਨ। ਚੋਣ ਕਮਿਸ਼ਨ ਨੇ ਚਾਰ ਸੀਟਾਂ 'ਤੇ ਚੋਣਾਂ ਲਈ ਤਿੰਨ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ ਹਨ।
ਪੜ੍ਹੋ ਇਹ ਵੀ : ਕੱਢ ਲਓ ਰਜਾਈਆਂ-ਕੰਬਲ! ਇਸ ਦਿਨ ਤੋਂ ਪਵੇਗੀ ਕੜਾਕੇ ਦੀ ਠੰਡ
ਵਿਧਾਨ ਸਭਾ ਵਿੱਚ ਆਪਣੀ ਗਿਣਤੀ ਦੇ ਆਧਾਰ 'ਤੇ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਨੂੰ ਤਿੰਨ ਸੀਟਾਂ 'ਤੇ ਲੀਡ ਹਾਦਸ ਹੈ, ਜਦੋਂ ਕਿ ਭਾਜਪਾ ਨੂੰ ਇੱਕ ਸੀਟ 'ਤੇ ਲੀਡ ਹਾਸਲ ਹੈ। ਭਾਜਪਾ ਦੇ ਚੋਣ ਲੜਨ ਦੇ ਫ਼ੈਸਲੇ ਨਾਲ ਚੋਣਾਂ ਹੋਰ ਵੀ ਦਿਲਚਸਪ ਹੋ ਜਾਣਗੀਆਂ, ਕਿਉਂਕਿ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਉਮੀਦਵਾਰਾਂ ਲਈ ਸਮਰਥਨ ਹਾਸਲ ਕਰਨ ਲਈ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰੇਗੀ। ਜੰਮੂ-ਕਸ਼ਮੀਰ ਵਿੱਚ ਸੱਤਾਧਾਰੀ ਨੈਸ਼ਨਲ ਕਾਨਫਰੰਸ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਚੋਣਾਂ ਲਈ ਆਪਣੇ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਅਤੇ ਕਿਹਾ ਕਿ ਚੌਥੀ ਸੀਟ ਲਈ ਕਾਂਗਰਸ ਨਾਲ ਵਿਚਾਰ-ਵਟਾਂਦਰਾ ਚੱਲ ਰਿਹਾ ਹੈ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।