ਵੱਡੀ ਖਬਰ : ਹਰਿਆਣਾ ਚੋਣਾਂ ਤੋਂ ਪਹਿਲਾਂ ਟੁੱਟਿਆ ਭਾਜਪਾ-ਜਜਪਾ ਦਾ ਗਠਜੋੜ

Saturday, May 28, 2022 - 11:00 PM (IST)

ਚੰਡੀਗੜ੍ਹ (ਧਰਨੀ) -ਨਗਰ ਨਿਗਮ ਚੋਣਾਂ ਨੂੰ ਹਾਈਕੋਰਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਸਾਰੀਆਂ ਪਾਰਟੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਚੁੱਕੀਆਂ ਹਨ। ਇਸ ਦਰਮਿਆਨ ਬੀ.ਜੇ.ਪੀ. ਨੇ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਓਪੀ ਧਨਖੜ ਨੇ ਦੱਸਿਆ ਕਿ ਬੀ.ਜੇ.ਪੀ. ਨੇ ਜੇ.ਜੇ.ਪੀ.  ਨਾਲ ਗਠਜੋੜ 'ਚ ਚੋਣ ਨਾ ਲੜਨ ਦਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ : ਸਕੂਲ 'ਚ ਗੋਲੀਬਾਰੀ 'ਤੇ ਪੁਲਸ ਦੀ ਜਵਾਬੀ ਕਾਰਵਾਈ ਦੇ ਬਾਰੇ 'ਚ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ : ਗਵਰਨਰ

ਗਠਜੋੜ ਚੋਣਾਂ ਇਕੱਲਿਆਂ ਲੜਨ ਦੇ ਨਾਲ ਹੀ ਭਾਜਪਾ ਨੇ ਚੋਣ ਨਿਸ਼ਾਨ 'ਤੇ ਚੋਣ ਲੜਨ ਨੂੰ ਲੈ ਵੀ ਅਹਿਮ ਫੈਸਲਾ ਲਿਆ ਹੈ। ਧਨਖੜ ਨੇ ਦੱਸਿਆ ਕਿ ਨਗਰ ਕੌਂਸਲ ਦੀ ਚੋਣ ਬੀ.ਜੇ.ਪੀ. ਚੋਣ ਨਿਸ਼ਾਨ 'ਤੇ ਲੜੇਗੀ ਜਦਕਿ ਨਗਰ ਪਾਲਿਕਾ ਦੀ ਚੋਣ ਨੂੰ ਲੈ ਕੇ ਬੀ.ਜੇ.ਪੀ. ਦੀ ਜ਼ਿਲ੍ਹਾ ਇਕਾਈ ਵੱਲੋਂ ਫੈਸਲਾ ਕੀਤਾ ਜਾਵੇਗਾ। ਨਗਰ ਪਾਲਿਕਾ 'ਚ ਜੋ ਉਮੀਦਵਾਰ ਚੋਣ ਨਿਸ਼ਾਨ 'ਤੇ ਲੜੇਗਾ ਉਸ ਦਾ ਫੈਸਲਾ ਬੀ.ਜੇ.ਪੀ. ਜ਼ਿਲ੍ਹਾ ਇਕਾਈ ਕਰੇਗੀ। ਇਸ ਦੇ ਨਾਲ ਹੀ ਪਾਰਟੀ ਪ੍ਰਦੇਸ਼ ਪ੍ਰਧਾਨ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ 1 ਜੂਨ ਨੂੰ ਪੰਚਕੂਲਾ 'ਚ ਬੈਠਕ ਹੋਵੇਗੀ।

ਇਹ ਵੀ ਪੜ੍ਹੋ : ਮਨੀਲਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News