ਜੇ.ਪੀ. ਨੱਢਾ ਨੇ ਰਾਹੁਲ ਗਾਂਧੀ ਨੂੰ CAA ''ਤੇ 10 ਲਾਈਨ ਬੋਲਣ ਦੀ ਦਿੱਤੀ ਚੁਣੌਤੀ

01/17/2020 6:05:49 PM

ਨਵੀਂ ਦਿੱਲੀ— ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) 'ਤੇ 10 ਲਾਈਨ ਬੋਲਣ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇਤਾ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਹੈ ਅਤੇ ਉਹ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ। ਉਹ ਬਿਨਾਂ ਜਾਣਕਾਰੀ ਦੇ ਹੀ ਗੱਲ ਕਰਦੇ ਹਨ। ਇਹ ਰਾਸ਼ਟਰ ਲਈ ਮੰਦਭਾਗੀ ਹੈ। ਸੀ.ਏ.ਏ. ਦਾ ਵਿਰੋਧ ਕਰਨ ਵਾਲੇ ਸਾਰੇ ਲੋਕ ਦੇਸ਼ ਨੂੰ ਕਮਜ਼ੋਰ ਬਣਾ ਰਹੇ ਹਨ।

ਸੀ.ਏ.ਏ. ਦਾ ਵਿਰੋਧ ਕਰਨ ਵਾਲੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ
ਨੱਢਾ ਨੇ ਇਕ ਪ੍ਰੋਗਰਾਮ 'ਚ ਕਿਹਾ ਕਿ ਸੀ.ਏ.ਏ. ਘੱਟ ਗਿਣਤੀਆਂ ਲਈ ਹੈ, ਜਿਨ੍ਹਾਂ ਨੇ ਸਾਲਾਂ ਤੋਂ ਗੁਆਂਢੀ ਦੇਸ਼ਾਂ 'ਚ ਧਾਰਮਿਕ ਪਰੇਸ਼ਾਨੀ ਦਾ ਸਾਹਮਣਾ ਕਰਨ ਤੋਂ ਬਾਅਦ ਭਾਰਤ 'ਚ ਸ਼ਰਨ ਲਈ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ ਦੇਸ਼ ਨੂੰ ਕਮਜ਼ੋਰ ਕਰ ਰਹੇ ਹਨ। ਨੱਢਾ ਨੇ ਇਹ ਵੀ ਦੋਸ਼ ਲਗਾਇਆ ਕਿ ਵਿਰੋਧੀ ਦਲਾਂ ਕੋਲ ਮੋਦੀ ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ ਬਚਿਆ ਹੈ। ਇਸ ਲਈ ਉਹ ਲੋਕ ਸੀ.ਏ.ਏ. ਅਤੇ ਐੱਨ.ਆਰ.ਸੀ. ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐੱਮ. ਮੋਦੀ ਨੇ 6 ਮਹੀਨੇ 'ਚ 70 ਸਾਲਾਂ ਤੋਂ ਪੈਂਡਿੰਗ ਸਮੱਸਿਆਵਾਂ ਦਾ ਹੱਲ ਕੀਤਾ।


DIsha

Content Editor

Related News