ਭਾਜਪਾ ਪ੍ਰਧਾਨ JP ਨੱਢਾ ਨੇ ਕੋਰੋਨਾ ਨੂੰ ਦਿੱਤੀ ਮਾਤ, ਕਿਹਾ- ਮੈਂ ਤੇ ਮੇਰਾ ਪਰਿਵਾਰ ਪੂਰੀ ਤਰ੍ਹਾਂ ਠੀਕ ਹਾਂ

Friday, Jan 01, 2021 - 05:17 PM (IST)

ਭਾਜਪਾ ਪ੍ਰਧਾਨ JP ਨੱਢਾ ਨੇ ਕੋਰੋਨਾ ਨੂੰ ਦਿੱਤੀ ਮਾਤ, ਕਿਹਾ- ਮੈਂ ਤੇ ਮੇਰਾ ਪਰਿਵਾਰ ਪੂਰੀ ਤਰ੍ਹਾਂ ਠੀਕ ਹਾਂ

ਨਵੀਂ ਦਿੱਲੀ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਹੁਣ ਪੂਰੀ ਤਰ੍ਹਾਂ ਨਾਲ ਠੀਕ ਹੋ ਗਏ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਮੈਂ ਅਤੇ ਮੇਰਾ ਪਰਿਵਾਰ ਹੁਣ ਕੋਰੋਨਾ ਤੋਂ ਪੂਰੀ ਤਰ੍ਹਾਂ ਨਾਲ ਠੀਕ ਹੋ ਗਏ ਹਾਂ। ਦੱਸਣਯੋਗ ਹੈ ਕਿ ਨੱਢਾ ਨੇ ਪਿਛਲੇ ਮਹੀਨੇ 13 ਤਾਰੀਖ਼ ਨੂੰ ਟਵੀਟ ਕਰ ਕੇ ਕੋਰੋਨਾ ਪੀੜਤ ਹੋਣ ਦੀ ਗੱਲ ਕਹੀ ਸੀ। ਉਨ੍ਹਾਂ ਨੇ ਟਵੀਟ 'ਚ ਲਿਖਿਆ ਸੀ,''ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿੱਸਣ 'ਤੇ ਮੈਂ ਕੋਰੋਨਾ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ, ਡਾਕਟਰਾਂ ਦੀ ਸਲਾਹ 'ਤੇ ਹੋਮ ਆਈਸੋਲੇਸ਼ਨ 'ਚ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਿਹਾ ਹਾਂ। ਮੇਰੀ ਅਪੀਲ ਹੈ ਕਿ ਜੋ ਵੀ ਲੋਕ ਪਿਛਲੇ ਕੁਝ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਹਨ, ਕ੍ਰਿਪਾ ਖ਼ੁਦ ਨੂੰ ਆਈਸੋਲੇਟ ਕਰ ਕੇ ਆਪਣੀ ਜਾਂਚ ਕਰਵਾਉਣ।

PunjabKesariਦੱਸਣਯੋਗ ਹੈ ਕਿ ਜਿਸ ਸਮੇਂ ਨੱਢਾ ਕੋਰੋਨਾ ਵਾਇਰਸ ਨਾਲ ਪੀੜਤ ਹੋਏ ਸਨ, ਉਸ ਤੋਂ ਪਹਿਲਾਂ ਉਹ ਹਾਲ ਹੀ 'ਚ ਪੱਛਮੀ ਬੰਗਾਲ ਤੋਂ ਆਏ ਸਨ, ਜਿੱਥੇ ਉਨ੍ਹਾਂ ਦੇ ਕਾਫ਼ਲੇ 'ਤੇ ਪਥਰਾਅ ਹੋਣ ਤੋਂ ਬਾਅਦ ਪ੍ਰਦੇਸ਼ ਦੀ ਮਮਤਾ ਬੈਨਰਜੀ ਸਰਕਾਰ ਅਤੇ ਕੇਂਦਰ ਦਰਮਿਆਨ ਤਣਾਅ ਦੀ ਸਥਿਤੀ ਪੈਦਾ ਹੋ ਗਈ ਸੀ।


author

DIsha

Content Editor

Related News