ਖਲੀ ਨੂੰ ਭਾਜਪਾ ਲਈ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ

04/29/2019 10:57:52 AM

ਕੋਲਕਾਤਾ— ਕੁਝ ਦਿਨ ਪਹਿਲਾਂ ਭਾਜਪਾ ਚੋਣ ਕਮਿਸ਼ਨ ਨੂੰ ਤ੍ਰਿਣਮੂਲ ਕਾਂਗਰਸ ਲਈ ਬੰਗਲਾਦੇਸ਼ੀ ਅਦਾਕਾਰ ਵਲੋਂ ਚੋਣ ਪ੍ਰਚਾਰ ਕਰਨ ਸੰਬੰਧੀ ਸ਼ਿਕਾਇਤ ਕੀਤੀ ਗਈ ਸੀ ਅਤੇ ਹੁਣ ਤ੍ਰਿਣਮੂਲ ਕਾਂਗਰਸ ਨੇ ਪਲਟਵਾਰ ਕਰਦੇ ਹੋਏ ਚੋਣ ਕਮਿਸ਼ਨ ਨੂੰ ਨਾਮੀ ਪਹਿਲਵਾਨ 'ਦਿ ਗ੍ਰੇਟ ਖਲੀ' ਵਲੋਂ ਭਾਜਪਾ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਦੀ ਸ਼ਿਕਾਇਤ ਕੀਤੀ ਹੈ। ਤ੍ਰਿਣਮੂਲ ਕਾਂਗਰਸ ਦਾ ਕਹਿਣਾ ਹੈ ਕਿ 'ਖਲੀ' ਕੋਲ ਅਮਰੀਕਾ ਦੀ ਨਾਗਰਿਕਤਾ ਹੈ ਅਤੇ ਇਸ ਦੇ ਬਾਵਜੂਦ ਉਸ ਵਲੋਂ ਭਾਜਪਾ ਲਈ ਚੋਣ ਪ੍ਰਚਾਰ ਕੀਤਾ ਗਿਆ ਹੈ।PunjabKesariਤ੍ਰਿਣਮੂਲ ਕਾਂਗਰਸ ਵਲੋਂ ਇਸ ਸੰਬੰਧੀ ਪੱਛਮੀ ਬੰਗਾਲ ਦੇ ਮੁੱਖ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਦਲੀਪ ਸਿੰਘ ਰਾਣਾ ਉਰਫ਼ 'ਦਿ ਗ੍ਰੇਟ ਖਲੀ', ਜਿਸ ਕੋਲ ਅਮਰੀਕਾ ਦੀ ਨਾਗਰਿਕਤਾ ਹੈ, ਦੀ ਪ੍ਰਭਾਵਸ਼ਾਲੀ ਸ਼ਖਸੀਅਤ ਦੀ ਮਦਦ ਨਾਲ ਭਾਜਪਾ ਵਲੋਂ ਭਾਰਤੀ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਖਲੀ ਨੇ 26 ਅਪ੍ਰੈਲ ਨੂੰ ਜਾਧਵਪੁਰ 'ਚ ਭਾਜਪਾ ਉਮੀਦਵਾਰ ਅਨੂਪਮ ਹਾਜ਼ਰਾ ਲਈ ਪ੍ਰਚਾਰ ਕੀਤਾ ਸੀ।


DIsha

Content Editor

Related News