34 ਸਾਲ ਦੇ ਸੰਸਦ ਮੈਂਬਰ ਜਾਮਯਾਂਗ ਸੇਰਿੰਗ ਨੂੰ ਬਣਾਇਆ ਲੱਦਾਖ ਦਾ ਪ੍ਰਧਾਨ

07/21/2020 12:31:15 PM

ਲੱਦਾਖ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ 'ਚ ਨਵੇਂ ਪ੍ਰਧਾਨ ਦੀ ਨਿਯੁਕਤੀ ਕਰ ਦਿੱਤੀ ਹੈ। ਭਾਜਪਾ ਨੇ ਲੱਦਾਖ ਦੀ ਕਮਾਨ ਸੰਸਦ ਮੈਂਬਰ ਜਾਮਯਾਂਗ ਸੇਰਿੰਗ ਨਾਮਗਯਾਲ ਨੂੰ ਦਿੱਤੀ ਹੈ। ਦਰਅਸਲ ਤਾਲਾਬੰਦੀ ਦੌਰਾਨ ਮਈ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਭਾਜਪਾ ਪ੍ਰਦੇਸ਼ ਪ੍ਰਧਾਨ ਸ਼ੀਰਿੰਗ ਦੋਰਜੇ ਨੇ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਤਾਲਾਬੰਦੀ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਸੇ ਲੱਦਾਖ ਦੇ ਲੋਕਾਂ ਨੂੰ ਵਾਪਸ ਲਿਆਉਣ 'ਚ ਪ੍ਰਸ਼ਾਸਨ ਦੀ ਅਸਫ਼ਲਤਾ ਅਤੇ ਪਾਰਟੀ ਦੀਆਂ ਕੋਸ਼ਿਸ਼ਾਂ 'ਤੇ ਸਵਾਲ ਖੜ੍ਹੇ ਕਰਦੇ ਹੋਏ ਅਸਤੀਫ਼ਾ ਦਿੱਤਾ ਸੀ। ਜਿਸ ਤੋਂ ਬਾਅਦ ਭਾਜਪਾ ਇੱਥੇ ਨਵੇਂ ਚਿਹਰੇ ਦੀ ਚੋਣ 'ਚ ਜੁਟੀ ਸੀ।

ਆਖਰਕਾਰ ਪਾਰਟੀ ਨੇ 2019 'ਚ ਪਹਿਲੀ ਵਾਰ ਸੰਸਦ ਮੈਂਬਰ ਬਣੇ 34 ਸਾਲਾ ਨੌਜਵਾਨ ਜਾਮਯਾਂਗ ਸੇਰਿੰਗ ਨਾਮਗਯਾਲ ਨੂੰ ਪ੍ਰਦੇਸ਼ ਪ੍ਰਧਾਨ ਅਹੁਦੇ ਲਈ ਚੁਣਿਆ। ਭੂਗੋਲਿਕ ਆਧਾਰ 'ਤੇ ਦੇਸ਼ ਦੇ ਸਭ ਤੋਂ ਵੱਡੇ ਲੋਕ ਸਭਾ ਖੇਤਰ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਜਾਮਯਾਂਗ ਸੇਰਿੰਗ ਨਾਮਗਯਾਲ ਪਿਛਲੇ ਸਾਲ ਉਦੋਂ ਚਰਚਾ 'ਚ ਆਏ ਸਨ, ਜਦੋਂ ਉਨ੍ਹਾਂ ਨੇ ਧਾਰਾ 370 ਅਤੇ ਜੰਮੂ-ਕਸ਼ਮੀਰ ਪੁਨਰਗਠਨ ਬਿੱਲ 'ਤੇ ਜ਼ੋਰਦਾਰ ਬਹਿਸ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣਾ ਪ੍ਰਸ਼ੰਸਕ ਬਣਾ ਲਿਆ ਸੀ।

DIsha

This news is Content Editor DIsha