ਦਿਨ-ਦਿਹਾੜੇ ਵੱਡੀ ਵਾਰਦਾਤ ! ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਆਗੂ ਦਾ ਕਤਲ
Tuesday, Dec 23, 2025 - 02:21 PM (IST)
ਕੋਰਬਾ- ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ 'ਚ ਅਣਪਛਾਤੇ ਬਦਮਾਸ਼ਾਂ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸਥਾਨਕ ਨੇਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਟਘੋਰਾ ਥਾਣਾ ਖੇਤਰ ਦੇ ਕਾਰਖਾਨਾ ਮੁਹੱਲਾ ਵਾਸੀ ਭਾਜਪਾ ਆਗੂ (ਜ਼ਿਲ੍ਹਾ ਪ੍ਰੀਸ਼ਦ ਮੈਂਬਰ) ਅਤੇ ਠੇਕੇਦਾਰ ਅਕਸ਼ੈ ਗਰਗ ਦੀ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਪੁਲਸ ਅਨੁਸਾਰ ਘਟਨਾ ਮੰਗਲਵਾਰ ਸਵੇਰੇ ਲਗਭਗ 9 ਤੋਂ 10 ਵਜੇ ਵਿਚਾਲੇ ਦੀ ਹੈ। ਅਕਸ਼ੈ ਗਰਗ ਜਦੋਂ ਅੱਜ ਕੇਸ਼ਲਪੁਰ ਪਿੰਡ 'ਚ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਅਧੀਨ ਸੜਕ ਨਿਰਮਾਣ ਕੰਮ ਦਾ ਜਾਇਜ਼ਾ ਲੈਣ ਪਹੁੰਚੇ ਸਨ, ਉਦੋਂ ਕਾਲੇ ਰੰਗ ਦੀ ਇਕ ਕਾਰ 'ਚ ਸਵਾਰ ਹੋ ਕੇ ਆਏ ਤਿੰਨ ਨਕਾਬਪੋਸ਼ ਹਮਲਾਵਰਾਂ ਨੇ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਇਤਿਹਾਸਕ ਪਲ ; ਪਹਿਲੀ ਵਾਰ ਦੇਸ਼ ਦੇ ਸਰਕਾਰੀ ਹਸਪਤਾਲ 'ਚ ਹੋਵੇਗਾ ਹਾਰਟ ਟਰਾਂਸਪਲਾਂਟ
ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਤੋਂ ਬਾਅਦ ਗਰਗ ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਸਥਾਨਕ ਹਸਪਤਾਲ ਲਿਜਾਇਆ ਗਿਆ ਪਰ ਰਸਤੇ 'ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਹਸਪਤਾਲ ਦੇ ਬਾਹਰ ਪਰਿਵਾਰ ਵਾਲਿਆਂ ਅਤੇ ਸਮਰਥਕਾਂ ਦੀ ਭੀੜ ਜਮ੍ਹਾ ਹੋ ਗਈ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਟਘੋਰਾ ਥਾਣੇ ਦੇ ਇੰਚਾਰਜ ਧਰਮ ਨਾਰਾਇਣ ਤਿਵਾੜੀ ਪੁਲਸ ਫ਼ੋਰਸ ਨਾਲ ਮੌਕੇ 'ਤੇ ਤਾਇਨਾਤ ਹਨ। ਜ਼ਿਲ੍ਹੇ ਦੇ ਸੀਨੀਅਰ ਪੁਲਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਕੋਰਬਾ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਸਿਧਾਰਥ ਤਿਵਾੜੀ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਉੱਚਿਤ ਕਾਰਵਾਈ ਦਾ ਨਿਦਰੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਹਮਲਾਵਰਾਂ ਦੀ ਭਾਲ 'ਚ ਨਾਕੇਬੰਦੀ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਹਮਲਾਵਰ ਕੌਣ ਸਨ ਅਤੇ ਕਤਲ ਦਾ ਮਕਸਦ ਕੀ ਸੀ, ਇਸ ਦਾ ਖ਼ੁਲਾਸਾ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ : ਮਸ਼ਹੂਰ ਅਦਾਕਾਰ ਨੇ ਕੀਤੀ ਖ਼ੁਦਕੁਸ਼ੀ, ਹਾਲੀਵੁੱਡ 'ਚ ਪਸਰਿਆ ਮਾਤਮ
