ਭਾਜਪਾ ਆਗੂ ਰਵੀਸ਼ੰਕਰ ਪ੍ਰਸਾਦ ਦੇ ਘਰ ਲੱਗੀ ਅੱਗ, ਪਈਆਂ ਭਾਜੜਾਂ
Wednesday, Jan 14, 2026 - 10:02 AM (IST)
ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ ਦੇ ਇੱਥੇ ਸਥਿਤ ਘਰ 'ਚ ਬੁੱਧਵਾਰ ਸਵੇਰੇ ਅੱਗ ਲੱਗ ਗਈ। ਸ਼੍ਰੀ ਪ੍ਰਸਾਦ ਰਾਸ਼ਟਰੀ ਰਾਜਧਾਨੀ 'ਚ ਮਦਰ ਟੇਰੇਸਾ ਕ੍ਰਿਸੇਂਟ ਮਾਰਗ 'ਤੇ ਕੋਠੀ ਨੰਬਰ 21 'ਚ ਰਹਿੰਦੇ ਹਨ। ਫਾਇਰ ਬ੍ਰਿਗੇਡ ਵਿਭਾਗ ਅਨੁਸਾਰ ਅੱਗ ਘਰ ਦੇ ਇਕ ਕਮਰੇ 'ਚ ਬਿਸਤਰ ਤੋਂ ਸ਼ੁਰੂ ਹੋਈ।
ਇਕ ਅਧਿਕਾਰੀ ਨੇ ਦੱਸਿਆ,''ਸਾਨੂੰ ਸਵੇਰੇ 8 ਵਜੇ ਘਟਨਾ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਅਸੀਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਭੇਜੋ। ਸਵੇਰੇ 8.30 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ।'' ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਥਾਨਕ ਪੁਲਸ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
