ਭਾਜਪਾ ਆਗੂ ਜਬਰ ਜ਼ਿਨਾਹ ਦੇ ਦੋਸ਼ ''ਚ ਗ੍ਰਿਫ਼ਤਾਰ

Thursday, Sep 26, 2024 - 03:26 PM (IST)

ਭਾਜਪਾ ਆਗੂ ਜਬਰ ਜ਼ਿਨਾਹ ਦੇ ਦੋਸ਼ ''ਚ ਗ੍ਰਿਫ਼ਤਾਰ

ਹਲਦਵਾਨੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਨੇਤਾ ਅਤੇ ਉਤਰਾਖੰਡ ਸਹਿਕਾਰੀ ਦੁੱਧ ਸੰਘ, ਨੈਨੀਤਾਲ ਦੇ ਸਾਬਕਾ ਪ੍ਰਸ਼ਾਸਕ ਮੁਕੇਸ਼ ਬੋਰਾ ਨੂੰ 36 ਸਾਲਾ ਔਰਤ ਨਾਲ ਜਬਰ-ਜ਼ਿਨਾਹ ਅਤੇ ਉਸ ਦੀ ਨਾਬਾਲਗ ਧੀ ਨਾਲ ਛੇੜਛਾੜ ਦੇ ਦੋਸ਼ ਹੇਠ ਪੁਲਸ ਨੇ ਬੁੱਧਵਾਰ ਨੂੰ ਗੁਆਂਢੀ ਸੂਬੇ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ।

PunjabKesari

ਇਹ ਵੀ ਪੜ੍ਹੋ : ਵੱਡਾ ਹਾਦਸਾ : 25 ਲੋਕਾਂ ਦੀ ਡੁੱਬਣ ਨਾਲ ਹੋਈ ਮੌਤ

ਨੈਨੀਤਾਲ ਦੇ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਪ੍ਰਹਿਲਾਦ ਨਾਰਾਇਣ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੋਰਾ ਨੂੰ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੋਰਾ 3 ਹਫ਼ਤਿਆਂ ਤੋਂ ਵੀ ਵੱਧ ਸਮੇਂ ਤੋਂ ਫਰਾਰ ਸੀ। ਪ੍ਰਹਿਲਾਦ ਨੇ ਕਿਹਾ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਦੀਆਂ ਟੀਮਾਂ ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਪੰਜਾਬ ਵਿਚ ਉਸ ਦੀ ਭਾਲ ਵਿਚ ਜੁਟੀਆਂ ਹੋਈਆਂ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News