ਜਾਣੋ ਆਖ਼ਰ ਕਿਉਂ ਬੀਜੇਪੀ ਆਗੂ ਕਪਿਲ ਮਿਸ਼ਰਾ ਨੇ ਸਤੇਂਦਰ ਜੈਨ ਤੋਂ ਕੋਰਟ ’ਚ ਮੰਗੀ ਮੁਆਫ਼ੀ

Thursday, Oct 29, 2020 - 05:29 PM (IST)

ਜਾਣੋ ਆਖ਼ਰ ਕਿਉਂ ਬੀਜੇਪੀ ਆਗੂ ਕਪਿਲ ਮਿਸ਼ਰਾ ਨੇ ਸਤੇਂਦਰ ਜੈਨ ਤੋਂ ਕੋਰਟ ’ਚ ਮੰਗੀ ਮੁਆਫ਼ੀ

ਨਵੀਂ ਦਿੱਲੀ (ਬਿਊਰੋ) : ਦਿੱਲੀ ਦੇ ਮੰਤਰੀ ਸਤੇਂਦਰ ਜੈਨ ਵਲੋਂ ਭਾਜਪਾ ਨੇਤਾ ਕਪਿਲ ਮਿਸ਼ਰਾ ਖਿਲਾਫ ਦਾਇਰ ਕੀਤੇ ਅਪਰਾਧਿਕ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਵਿੱਚ ਸਹਿਮਤੀ ਹੋ ਗਈ ਹੈ। ਦਰਅਸਲ ਕਰੀਬ 3 ਸਾਲ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ 'ਤੇ ਭ੍ਰਿਸ਼ਟਾਚਾਰ ਦਾ ਗੰਭੀਰ ਦੋਸ਼ ਲਗਾਉਣ ਵਾਲੇ ਕਪਿਲ ਮਿਸ਼ਰਾ ਨੇ ਮੁਆਫ਼ੀ ਮੰਗ ਲਈ ਹੈ। ਮੁਆਫ਼ੀ ਮੰਗਣ ਤੋਂ ਬਾਅਦ ਸਤੇਂਦਰ ਜੈਨ ਨੇ ਕੇਸ ਵਾਪਸ ਲੈ ਲਿਆ ਹੈ। 

ਪੜ੍ਹੋ ਇਹ ਵੀ ਖਬਰ - 40 ਦਿਨਾਂ ਦੀ ਇਸ ਪੂਜਾ ਨਾਲ ਬਣੇਗਾ ਹਰੇਕ ਵਿਗੜਿਆ ਕੰਮ, ਘਰ ’ਚ ਆਵੇਗਾ ਧਨ

ਇਸ ਮਾਮਲੇ ਦੇ ਸਬੰਧ ’ਚ ਆਮ ਆਦਮੀ ਪਾਰਟੀ ਨੇ ‘ਸੱਚ ਦੀ ਜਿੱਤ ਹੁੰਦੀ ਹੈ’ ਕਹਿ ਕੇ ਟਵੀਟ ਕੀਤਾ। ਪਾਰਟੀ ਨੇ ਟਵਿਟ ਕਰਦੇ ਹੋਏ ਇਹ ਕਿਹਾ ਕਿ, ‘‘ ਸੱਚ ਦੀ ਜਿੱਤ ਹੁੰਦੀ ਹੈ। ਕਪਿਲ ਮਿਸ਼ਰਾ ਨੇ ਸਤੇਂਦਰ ਜੈਨ ਤੋਂ ਬਿਨਾਂ ਕਿਸੇ ਸ਼ਰਤ ਦੇ ਮੁਆਫ਼ੀ ਮੰਗੀ ਹੈ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਸਾਰੇ ਦੋਸ਼ ਝੂਠੇ ਸਨ।

ਪੜ੍ਹੋ ਇਹ ਵੀ ਖਬਰ - ਵਾਸਤੂ ਮੁਤਾਬਕ: ਘਰ ''ਚ ਰੱਖੋ ਇਹ ਚੀਜ਼ਾਂ, ਖੁੱਲ੍ਹਣਗੇ ‘ਤਰੱਕੀ’ ਦੇ ਰਸਤੇ ਤੇ ਨਹੀਂ ਹੋਵੇਗੀ ‘ਪੈਸੇ ਦੀ ਕਮੀ’

ਦੱਸ ਦੇਈਏ ਕਿ ਦਿੱਲੀ ਸਰਕਾਰ ਤੋਂ ਖਾਰਿਜ ਕੀਤੇ ਗਏ ਮੰਤਰੀ ਅਤੇ ਮੌਜੂਦਾ ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਮਈ 2017 ’ਚ ਸਤੇਂਦਰ ਜੈਨ 'ਤੇ ਦੋਸ਼ ਲਗਾਇਆ ਸੀ ਕਿ ਉਸ ਨੇ ਉਸ ਦੀਆਂ ਅੱਖਾਂ ਸਾਹਮਣੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਕਰੋੜ ਰੁਪਏ ਦਿੱਤੇ ਹਨ। ਜਿਸ ਤੋਂ ਬਾਅਦ ਸਤੇਂਦਰ ਜੈਨ ਨੇ ਕਪਿਲ ਮਿਸ਼ਰਾ ਖਿਲਾਫ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਸੀ। ਅਦਾਲਤ ਨੇ ਕਪਿਲ ਮਿਸ਼ਰਾ ਨੂੰ ਸਬੂਤ ਪੇਸ਼ ਕਰਨ ਲਈ ਕਿਹਾ ਪਰ ਉਹ ਸਬੂਤ ਪੇਸ਼ ਨਹੀਂ ਕਰ ਸਕੇ। ਇਸੇ ਕਰਕੇ ਉਸ ਨੂੰ ਮੁਆਫ਼ੀ ਮੰਗਣੀ ਪਈ।

ਪੜ੍ਹੋ ਇਹ ਵੀ ਖਬਰ - Beauty Tips : ਅੱਖਾਂ ਦੇ ਹੇਠਾਂ ਪਏ ਕਾਲੇ ਧੱਬਿਆਂ ਨੂੰ ਦੂਰ ਕਰਨ ਲਈ ਪੜ੍ਹੋ ਇਹ ਖ਼ਬਰ


author

rajwinder kaur

Content Editor

Related News