'ਸੱਚਾਈ ਦੀ ਜਿੱਤ ਹੋਈ'...ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ
Friday, Mar 22, 2024 - 06:10 AM (IST)
ਨੈਸ਼ਨਲ ਡੈਸਕ - ਦਿੱਲੀ ਸ਼ਰਾਬ ਘੁਟਾਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਈਡੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਕੋਲੋ ਪੁੱਛਗਿੱਛ ਕੀਤੀ। ਕਰੀਬ ਦੋ ਘੰਟੇ ਤੱਕ ਚੱਲੀ ਇਸ ਪੁੱਛਗਿੱਛ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ।
ਮਨਜਿੰਦਰ ਸਿਰਸਾ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਹਾ, ਸੱਚਾਈ ਦੀ ਜਿੱਤ ਹੋਈ ਹੈ। ਦਿੱਲੀ ਦੇ ਸਭ ਤੋਂ ਭ੍ਰਿਸ਼ਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘੋਟਾਲਾ ਕਰਕੇ ਕਰੋੜਾਂ ਰੁਪਏ ਬਣਾਏ। ਉਹ ਕਹਿੰਦੇ ਸੀ ਕਿ ਇਹ ਸੰਮਨ ਫਰਜ਼ੀ ਹਨ, ਮੇਰੇ ਖ਼ਿਲਾਫ਼ ਕੋਈ ਸਬੂਤ ਨਹੀਂ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਹਾਈ ਕੋਰਟ ਦਾ ਵੀ ਰੁੱਖ ਕੀਤਾ, ਜਿਥੇ ਹਾਈ ਕੋਰਟ ਨੇ ਕਿਹਾ ਕਿ ਇਹ ਸੰਮਨ ਫਰਜ਼ੀ ਨਹੀਂ ਸਗੋਂ ਲੀਗਲ ਹਨ।
ਸਿਰਸਾ ਨੇ ਦੱਸਿਆ ਕਿ ਹਾਈ ਕੋਰਟ ਨੇ ਕੇਜਰੀਵਾਲ ਨੂੰ ਇਹ ਵੀ ਪੁੱਛਿਆ ਕਿ ਤੁਸੀਂ ਹੁਣ ਤੱਕ ਈਡੀ ਸਾਹਮਣੇ ਪੇਸ਼ ਕਿਉਂ ਨਹੀਂ ਹੋਏ। ਜਦੋਂ ਈਡੀ ਦੇ ਵਕੀਲ ਨੇ ਦੱਸਿਆ ਕਿ ਅਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੇ ਹਾਂ ਤਾਂ ਕੋਰਟ ਨੇ ਕਿਹਾ ਕਿ ਸਬੂਤ ਪੇਸ਼ ਕਰੋ। ਜਿਸ ਤੋਂ ਬਾਅਦ ਵਕੀਲ ਨੇ ਸਬੂਤ ਦਿਖਾਏ ਅਤੇ ਕੋਰਟ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਮੋਹਰ ਲਗਾ ਦਿੱਤੀ। ਮਨਜਿੰਦਰ ਸਿਰਸਾ ਨੇ ਕਿਹਾ ਕਿ ਅੱਜ ਇਕ ਭ੍ਰਿਸ਼ਟ ਮੁੱਖ ਮੰਤਰੀ ਅਰਵਿੰਦ ਕੇਰੀਵਾਲ ਦੀ ਗ੍ਰਿਫ਼ਤਾਰੀ ਨਾਲ ਦਿੱਲੀ ਦੇ ਲੋਕਾਂ ਨੂੰ ਰਾਹਤ ਮਿਲੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e