ਬ੍ਰਿਟਿਸ਼ ਸੰਸਦ ਮੈਂਬਰ ਢੇਸੀ ਤੇ CM ਮਾਨ ਦੀ ਮੁਲਾਕਾਤ ''ਤੇ ਸਾਬਕਾ ਫੌਜ ਮੁਖੀ JJ ਸਿੰਘ ਨੇ ਚੁੱਕੇ ਸਵਾਲ
Monday, Apr 18, 2022 - 01:05 AM (IST)
ਨਵੀਂ ਦਿੱਲੀ-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਫੌਜ ਦੇ ਸਾਬਕਾ ਮੁਖੀ ਜੇ.ਜੇ. ਸਿੰਘ ਨੇ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਐਤਵਾਰ ਨੂੰ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਬ੍ਰਿਟਿਸ਼ ਸੰਸਦ ਦੇ 'ਵੱਖਵਾਦੀ ਸਮਰਥਕ ਅਤੇ ਭਾਰਤ ਵਿਰੋਧੀ' ਵਿਚਾਰਾਂ ਦਾ ਸਮਰਥਨ ਕਰਦੀ ਹੈ। ਲੇਬਰ ਪਾਰਟੀ ਦੇ ਸੰਸਦ ਮੈਂਬਰ ਢੇਸੀ ਨੇ ਭਗਵੰਤ ਮਾਨ ਅਤੇ ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ : FPI ਨੇ ਪਿਛਲੇ ਹਫ਼ਤੇ ਸ਼ੇਅਰ ਬਾਜ਼ਾਰਾਂ ਤੋਂ 4,500 ਕਰੋੜ ਰੁਪਏ ਕੱਢੇ
ਮੁਲਾਕਾਤ ਤੋਂ ਬਾਅਦ ਢੇਸੀ ਨੇ ਟਵੀਟ ਕੀਤਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਨ ਮਾਨ ਨੇ ਜਿਸ ਗਰਮਜੋਸ਼ੀ ਨਾਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਚ ਮੇਰਾ ਸਵਾਗਤ ਕੀਤਾ, ਉਸ ਦੇ ਲਈ ਮੈਂ ਉਨ੍ਹਾਂ ਦਾ ਧੰਨਵਾਦੀ ਹਾਂ। ਅਸੀਂ ਪੰਜਾਬ ਦੀ ਪ੍ਰਗਤੀ ਨੂੰ ਦੇਖਣ ਲਈ ਐੱਨ.ਆਰ.ਆਈ. ਦੀਆਂ ਉਮੀਦਾਂ ਅਤੇ ਇਛਾਵਾਂ 'ਤੇ ਵਿਸਤਾਰ ਨਾਲ ਚਰਚਾ ਕੀਤੀ। ਭਾਜਪਾ ਨੇਤਾ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ 'ਆਪ' ਦੀ ਪੰਜਾਬ ਸਰਕਾਰ ਲੇਬਰ ਪਾਰਟੀ ਦੇ ਸੰਸਦ ਮੈਂਬਰ ਦਾ ਗਮਰਜੋਸ਼ੀ ਨਾਲ ਸਵਾਗਤ ਕਰ ਰਹੀ ਹੈ ਜਿਨ੍ਹਾਂ ਦੇ ਵਿਚਾਰ ਵੱਖਵਾਦੀ ਸਮਰਥਕ ਅਤੇ ਭਾਰਤ ਵਿਰੋਧੀ ਹਨ।
ਇਹ ਵੀ ਪੜ੍ਹੋ : ਚੰਬਾ ਦੇ ਭਰਮੌਰ 'ਚ ਵਾਪਰੇ ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
'ਆਪ' ਨੂੰ ਦੇਸ਼ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਕਸ਼ਮੀਰ ਅਤੇ ਹੋਰ ਮੁੱਦਿਆਂ 'ਤੇ ਉਨ੍ਹਾਂ ਦੇ (ਢੇਸੀ) ਵਿਚਾਰਾਂ ਨਾਲ ਇਤਫ਼ਾਕ ਰੱਖਦੀ ਹੈ, ਜੋ ਕਿ ਦੇਸ਼ ਵਿਰੋਧੀ ਹਨ। ਭਾਜਪਾ ਨੇਤਾ ਨੇ ਕਿਹਾ ਕਿ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਢੇਸੀ ਨਾਲ ਬੈਠਕ 'ਚ ਕੀ ਹੋਇਆ ਸੀ ਅਤੇ ਪੰਜਾਬ ਦੀ 'ਆਪ' ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਨਾਲ ਕੀ ਵਾਅਦੇ ਕੀਤੇ ਹਨ। ਢੇਸੀ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ।
ਇਹ ਵੀ ਪੜ੍ਹੋ : ਦਿੱਲੀ 'ਚ ਕੱਲ ਤੋਂ ਆਟੋ, ਟੈਕਸੀ ਤੇ ਮਿੰਨੀ ਬੱਸ ਚਾਲਕ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ