ਛੱਤੀਸਗੜ੍ਹ ''ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇਤਾ ਦਾ ਬੇਰਹਿਮੀ ਨਾਲ ਕਤਲ

11/05/2023 11:28:00 AM

ਨਾਰਾਇਣਪੁਰ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਜ਼ਿਲ੍ਹੇ ਨਾਰਾਇਣਪੁਰ ਵਿਚ ਸ਼ੱਕੀ ਨਕਸਲੀਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਜ਼ਿਲ੍ਹਾ ਪੰਚਾਇਤ ਮੈਂਬਰ ਰਤਨ ਦੁਬੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਤਲ ਦੀ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੁਬੇ ਝਾਰਘਾਟੀ ਥਾਣਾ ਖੇਤਰ 'ਚ ਪਾਰਟੀ ਲਈ ਪ੍ਰਚਾਰ ਕਰ ਰਹੇ ਸਨ, ਉਦੋਂ ਉਨ੍ਹਾਂ 'ਤੇ ਨਕਸਲੀਆਂ ਨੇ ਹਮਲਾ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਬਰਾਮਦ ਕਰਕੇ ਜ਼ਿਲ੍ਹਾ ਹੈੱਡਕੁਆਰਟਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : PM ਮੋਦੀ ਨੇ ਆਕਾਂਸ਼ਾ ਨਾਲ ਕੀਤਾ ਵਾਅਦਾ ਨਿਭਾਇਆ, ਚਿੱਠੀ ਲਿਖ ਕੀਤਾ ਵਿਸ਼ੇਸ਼ ਧੰਨਵਾਦ

ਪੁਲਸ ਅਧਿਕਾਰੀਆਂ ਅਨੁਸਾਰ, ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਭਾਜਪਾ ਦੀ ਰਾਜ ਇਕਾਈ ਦੇ ਇੰਚਾਰਜ ਓਮ ਮਾਥੁਰ ਨੇ ਇਕ ਸੋਸ਼ਲ ਮੀਡੀਆ ਪੋਸਟ 'ਚ ਕਿਹਾ ਕਿ ਦੁਬੇ ਦਾ ਨਕਸਲੀਆਂ ਨੇ ਉਸ ਸਮੇਂ ਕਤਲ ਕਰ ਦਿੱਤਾ, ਜਦੋਂ ਉਹ ਚੋਣ ਪ੍ਰਚਾਰ 'ਤੇ ਨਿਕਲੇ ਸਨ। ਮਾਥੁਰ ਨੇ ਕਿਹਾ,''ਛੱਤੀਸਗੜ੍ਹ ਦੇ ਨਾਰਾਇਣਪੁਰ ਵਿਧਾਨ ਸਭਾ ਦੇ ਕਨਵੀਨਰ ਅਤੇ ਜ਼ਿਲ੍ਹਾ ਉੱਪ ਪ੍ਰਧਾਨ ਰਤਨ ਦੁਬੇ ਦਾ ਪ੍ਰਚਾਰ ਦੌਰਾਨ ਨਕਸਲੀਆਂ ਵਲੋਂ ਬੇਰਹਿਮੀ ਨਾਲ ਕਤਲ ਤੋਂ ਮੈਂ ਬਹੁਤ ਦੁਖੀ ਹਾਂ। ਪਾਰੀ ਇਸ ਕਾਇਰਾਨਾ ਘਟਨਾ ਦੀ ਨਿੰਦਾ ਕਰਦੀ ਹੈ।'' ਨਾਰਾਇਣਪੁਰ ਉਨ੍ਹਾਂ 20 ਚੋਣ ਖੇਤਰਾਂ 'ਚੋਂ ਇਕ ਹੈ, ਜਿੱਥੇ 7 ਨਵੰਬਰ ਨੂੰ ਪਹਿਲੇ ਪੜਾਅ 'ਚ ਵੋਟਿੰਗ ਹੋਵੇਗੀ, ਜਦੋਂ ਕਿ ਹੋਰ 70 ਸੀਟਾਂ 'ਤੇ 17 ਨਵੰਬਰ ਨੂੰ ਵੋਟਿੰਗ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News