ਵਿਵਾਦਿਤ ਸ਼ੋਅ 'ਬਿੱਗ ਬੌਸ 18' 'ਚ ਇਸ ਭਾਜਪਾ ਆਗੂ ਦੀ ਐਂਟਰੀ
Monday, Oct 07, 2024 - 10:58 AM (IST)
ਮੁੰਬਈ (ਬਿਊਰੋ) : ਰਿਐਲਿਟੀ ਸ਼ੋਅ 'ਬਿੱਗ ਬੌਸ 18' ਦੇ ਗ੍ਰੈਂਡ ਪ੍ਰੀਮੀਅਰ ‘ਚ ਹੁਣ ਕੁਝ ਹੀ ਘੰਟੇ ਬਾਕੀ ਹਨ। ‘ਬਿੱਗ ਬੌਸ 18’ 6 ਅਕਤੂਬਰ ਤੋਂ ਕਲਰਸ ਟੀਵੀ 'ਤੇ ਸ਼ੁਰੂ ਹੋ ਗਿਆ ਹੈ। ਹਰ ਸਾਲ ਦੀ ਤਰ੍ਹਾਂ ਇਕ ਵਾਰ ਫਿਰ ਸਲਮਾਨ ਖ਼ਾਨ ਇਸ ਸ਼ੋਅ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਇਸ ਵਾਰ ਵੀ ਕਈ ਵੱਡੇ ਚਿਹਰੇ ਇਸ ਸ਼ੋਅ 'ਚ ਪ੍ਰਤੀਯੋਗੀ ਦੇ ਰੂਪ 'ਚ ਨਜ਼ਰ ਆਉਣ ਵਾਲੇ ਹਨ।
ਇਨ੍ਹਾਂ 'ਚ ਸਿਆਸਤ ਨਾਲ ਜੁੜੇ ਤਜਿੰਦਰ ਪਾਲ ਸਿੰਘ ਬੱਗਾ ਦਾ ਨਾਂ ਵੀ ਹੈ। ਤਜਿੰਦਰ ਪਾਲ ਸਿੰਘ ਬੱਗਾ ਭਾਜਪਾ ਆਗੂ ਹਨ ਅਤੇ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਹਨ। ਉਨ੍ਹਾਂ ਦਾ ਜਨਮ 24 ਸਤੰਬਰ 1985 ਨੂੰ ਹੋਇਆ ਸੀ। ਉਹ ਦਿੱਲੀ ਦੇ ਤਿਲਕ ਨਗਰ ਦੇ ਰਹਿਣ ਵਾਲੇ ਹਨ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵੱਡੀ ਖ਼ਬਰ, ਸਹਿ-ਨਿਰਮਾਤਾ ਨੇ ਵੀ ਮੰਨੀ ਇਹ ਗੱਲ
ਜਦੋਂ ਤਜਿੰਦਰ 16 ਸਾਲਾਂ ਦੇ ਸੀ, ਉਹ ਭਾਜਪਾ ਦੇ ਯੂਥ ਵਿੰਗ, ਭਾਰਤੀ ਜਨਤਾ ਯੁਵਾ ਮੋਰਚਾ (ਬੀਜੇਵਾਈਐਮ) 'ਚ ਸ਼ਾਮਲ ਹੋ ਗਏ। ਸਾਲ 2017 'ਚ ਉਹ ਦਿੱਲੀ ਭਾਜਪਾ ਦੇ ਬੁਲਾਰੇ ਵੀ ਬਣੇ ਅਤੇ ਫਿਰ 2020 'ਚ ਉਹ ਚੋਣ ਮੈਦਾਨ 'ਚ ਉਤਰੇ। ਭਾਜਪਾ ਨੇ ਉਨ੍ਹਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰੀ ਨਗਰ ਸੀਟ ਤੋਂ ਮੈਦਾਨ 'ਚ ਉਤਾਰਿਆ ਸੀ। ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸਾਲ 2021 'ਚ ਭਾਜਪਾ ਨੇ ਉਨ੍ਹਾਂ ਨੂੰ ਬੀ. ਜੇ. ਵਾਈ. ਐੱਮ. ਦਾ ਰਾਸ਼ਟਰੀ ਸਕੱਤਰ ਬਣਾਇਆ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ
ਤਜਿੰਦਰ ਪਾਲ ਸਿੰਘ ਬੱਗਾ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਰਹਿੰਦੇ ਹਨ ਅਤੇ ਵੱਖ-ਵੱਖ ਮੁੱਦਿਆਂ ‘ਤੇ ਟਿੱਪਣੀ ਕਰਦੇ ਰਹਿੰਦੇ ਹਨ। ਇੰਸਟਾਗ੍ਰਾਮ ‘ਤੇ ਉਸ ਦੇ 1 ਲੱਖ 27 ਹੋਰ ਫਾਲੋਅਰਜ਼ ਹਨ। ਜਦੋਂ ਕਿ ਐਕਸ (ਪਹਿਲਾਂ ਟਵਿੱਟਰ) ‘ਤੇ 1.2 ਮਿਲੀਅਨ ਯਾਨੀ 12 ਲੱਖ ਲੋਕ ਉਸ ਨੂੰ ਫਾਲੋ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ