ਭਾਜਪਾ ਆਗੂ ਨੇ ਰੋਲੀ ਬੱਚੀ ਦੀ ਪੱਤ, ਵਿਰੋਧ ਕਰਨ 'ਤੇ ਪਿਓ ਦਾ ਕਰ 'ਤਾ ਕਤਲ
Wednesday, Sep 06, 2023 - 10:53 AM (IST)
ਮਹਾਰਾਜਗੰਜ (ਭਾਸ਼ਾ): ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਦੀ ਸਦਰ ਕੋਤਵਾਲੀ ਪੁਲਸ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵਿਰੁੱਧ ਅਨੁਸੂਚਿਤ ਜਾਤੀ (ਦਲਿਤ) ਨਾਲ ਸਬੰਧਤ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਅਤੇ ਵਿਰੋਧ ਕਰਨ 'ਤੇ ਉਸ ਦੇ ਪਿਤਾ ਦੀ ਹੱਤਿਆ ਕਰਨ ਦੇ ਦੋਸ਼ ਵਿਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਹੁਣ ਪ੍ਰਧਾਨ ਮੰਤਰੀ ਦੇ ਕਾਰਡ 'ਤੇ ਲਿਖਿਆ ਗਿਆ 'Prime Minister of Bharat', ਅੱਜ ਜਾਣਗੇ ਇੰਡੋਨੇਸ਼ੀਆ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਨੇ ਦੱਸਿਆ ਕਿ 17 ਸਾਲਾ ਬੱਚੀ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਸੂਮ ਰਜ਼ਾ ਰਾਹੀ ਦੇ ਖ਼ਿਲਾਫ਼ ਸਦਰ ਕੋਤਵਾਲੀ ਥਾਣੇ 'ਚ ਬਲਾਤਕਾਰ ਅਤੇ ਕਤਲ, ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ), SC ST ਐਕਟ ਸਮੇਤ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਭਾਜਪਾ ਦੇ ਇਕ ਸੀਨੀਅਰ ਆਗੂ ਨੇ ਪੁਸ਼ਟੀ ਕੀਤੀ ਕਿ ਰਾਹੀ ਭਾਜਪਾ ਘੱਟ ਗਿਣਤੀ ਮੋਰਚਾ ਮਹਾਰਾਜਗੰਜ ਦੇ ਜ਼ਿਲ੍ਹਾ ਪ੍ਰਧਾਨ ਹਨ। ਪੁਲਸ ਮੁਤਾਬਕ ਪੀੜਤਾ ਨੇ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਾਉਂਦੇ ਹੋਏ ਕਿਹਾ ਕਿ ਮਾਂ ਦੀ ਮੌਤ ਤੋਂ ਬਾਅਦ ਉਸ ਦਾ ਪਿਤਾ, ਚਾਰ ਭੈਣਾਂ ਅਤੇ ਇਕ ਛੋਟਾ ਭਰਾ ਮਸੂਮ ਰਜ਼ਾ ਦੇ ਕੋਤਵਾਲੀ ਇਲਾਕੇ 'ਚ ਸਥਿਤ ਇਕ ਕਿਰਾਏ ਦੇ ਮਕਾਨ 'ਚ ਰਹਿੰਦੇ ਸਨ। ਪੀੜਤਾ ਨੇ ਦੋਸ਼ ਲਾਇਆ ਕਿ ਬੀਤੀ 28 ਅਗਸਤ ਨੂੰ ਭਾਜਪਾ ਆਗੂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਰਾਹੀ ਨੇ ਉਸ ਦੇ ਪਿਤਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ 'ਚ ED ਦੀ ਵੱਡੀ ਕਾਰਵਾਈ: ਕਰੋੜਾਂ ਦਾ ਸੋਨਾ ਤੇ ਗਹਿਣੇ ਜ਼ਬਤ
ਸਦਰ ਦੇ ਸਰਕਲ ਅਫਸਰ (ਸੀਓ) ਅਜੇ ਸਿੰਘ ਚੌਹਾਨ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਮਸੂਮ ਰਜ਼ਾ ਰਾਹੀ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ), 376 (ਬਲਾਤਕਾਰ), 354 (ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਔਰਤ 'ਤੇ ਹਮਲਾ), 452 (ਹਮਲਾ, ਗਲਤ ਜ਼ਬਰਦਸਤੀ), 323 (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 504 (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਅਪਮਾਨ), 506 (ਅਪਰਾਧਿਕ ਧਮਕੀ) ਅਤੇ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (ਪੋਕਸੋ ਐਕਟ) ਤੇ SC ST ਐਕਟ ਸਮੇਤ ਦੇ ਤਹਿਤ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਰਾਹੁਲ ਗਾਂਧੀ ਯੂਰਪ ਦੌਰੇ ’ਤੇ ਰਵਾਨਾ, ਵਿਦਿਆਰਥੀਆਂ ਤੇ ਵਕੀਲਾਂ ਨਾਲ ਕਰਨਗੇ ਮੁਲਾਕਾਤ
ਕਾਨੂੰਨ ਸਾਰਿਆਂ ਲਈ ਬਰਾਬਰ, ਦੋਸ਼ੀਆਂ ਨੂੰ ਸਜ਼ਾ ਮਿਲੇਗੀ : ਭਾਜਪਾ
ਭਾਜਪਾ ਦੇ ਜ਼ਿਲ੍ਹਾ ਕਨਵੀਨਰ ਸੰਜੇ ਪਾਂਡੇ ਨੇ ਕਿਹਾ, ‘‘ਅਸੀਂ ਇਸ ਘਟਨਾ ਬਾਰੇ ਸਿਖਰਲੀ ਲੀਡਰਸ਼ਿਪ ਨੂੰ ਸੂਚਿਤ ਕਰ ਦਿੱਤਾ ਹੈ, ਉਥੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।’’ ਇਸ ਸਬੰਧ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਘੱਟ ਗਿਣਤੀ ਮੋਰਚਾ ਦੇ ਇਕ ਸੀਨੀਅਰ ਆਗੂ ਨੇ ਪੀਟੀਆਈ ਨੂੰ ਕਿਹਾ ਕਿ ਦੋ ਗਲਤ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਸ਼ਾਸਨ 'ਚ ਭਾਵੇਂ ਸੱਤਾਧਾਰੀ ਪਾਰਟੀ ਹੋਵੇ ਜਾਂ ਵਿਰੋਧੀ ਧਿਰ, ਕਾਨੂੰਨ ਸਾਰਿਆਂ ਲਈ ਬਰਾਬਰ ਹੈ। ਦੋਸ਼ੀਆਂ ਨੂੰ ਸਜ਼ਾ ਮਿਲੇਗੀ ਅਤੇ ਪੀੜਤ ਨੂੰ ਇਨਸਾਫ ਮਿਲੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8