ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਨੂੰ ਲੈ ਕੇ ਭਾਜਪਾ ਆਗੂ RP ਸਿੰਘ ਨੇ ‘ਆਪ’ ’ਤੇ ਚੁੱਕੇ ਸਵਾਲ

09/22/2022 7:49:22 PM

ਨੈਸ਼ਨਲ ਡੈਸਕ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ  ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕੇ ਹਨ। ਭਾਜਪਾ ਆਗੂ ਨੇ ਟਵੀਟ ਕਰਦਿਆਂ ਕਿਹਾ ਕਿ ਨਿਯਮਾਂ ਦੇ ਅਨੁਸਾਰ ਪੰਜਾਬ ਵਿਧਾਨ ਸਭਾ ’ਚ ਅਧਿਆਇ VII ਤਹਿਤ ‘ਬੇਭਰੋਸਗੀ ਮਤਾ’ ਲਿਆਉਣ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ‘ਭਰੋਸਗੀ ਮਤਾ’ ਲਿਆਉਣ ਦੀ ਕੋਈ ਵਿਵਸਥਾ ਨਹੀਂ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਬੌਸ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ, ਜੋ ਕਾਨੂੰਨ ਦੇ ਰਾਜ ’ਚ ਵਿਸ਼ਵਾਸ ਨਹੀਂ ਰੱਖਦਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ। 


Manoj

Content Editor

Related News